ਸੰਘਰਸ਼ ਦੌਰਾਨ ਮੌਤ ਦਾ ਸ਼ਿਕਾਰ ਹੋਏ ਕਿਸਾਨ ਭੁਪਿੰਦਰ ਲਈ ਰੱਖਿਆ ਗਿਆ ਸ਼ਰਧਾਂਜਲੀ ਸਮਾਗਮ

Sunday, Jan 03, 2021 - 04:29 PM (IST)

ਸੰਘਰਸ਼ ਦੌਰਾਨ ਮੌਤ ਦਾ ਸ਼ਿਕਾਰ ਹੋਏ ਕਿਸਾਨ ਭੁਪਿੰਦਰ ਲਈ ਰੱਖਿਆ ਗਿਆ ਸ਼ਰਧਾਂਜਲੀ ਸਮਾਗਮ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਵਾਲੇ ਟਾਂਡਾ ਦੇ ਪਿੰਡ ਰੜਾ ਨਿਵਾਸੀ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ। ਮਿ੍ਰਤਕ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ 4 ਜਨਵਰੀ ਨੂੰ ਸ਼ਰਧਾਂਜਲੀ ਸਮਾਗਮ ਹੋਵੇਗਾ। ਦੋਆਬਾ ਕਿਸਾਨ ਕਮੇਟੀ ਦੇ ਸਰਗਰਮ ਮੈਂਬਰ ਭੁਪਿੰਦਰ ਸਿੰਘ (43) ਪੁੱਤਰ ਮੋਹਨ ਸਿੰਘ ਸਿੰਘੁ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਭਾਗ ਲੈ ਰਿਹਾ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

25 ਦਸੰਬਰ ਨੂੰ ਜੱਥੇ ਨਾਲ ਵਾਪਸ ਆਉਂਦੇ ਸਮੇ ਉਸ ਦੀ ਹਾਲਤ ਅਚਾਨਕ ਵਿਗੜ ਗਈ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਕਿਸਾਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ ਉਪਰੰਤ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ- ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਹਸਤੀਆਂ ਦੇ ਨਾਲ ਨਾਲ ਦੋਆਬਾ ਕਿਸਾਨ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਰਧਾਂਜਲੀ ਭੇਟ ਕਰਨਗੇ।

ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ


author

shivani attri

Content Editor

Related News