ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਨਹੀਂ ਮਿਲੀ ਜ਼ਮਾਨਤ, ਨਿਆਇਕ ਹਿਰਾਸਤ 'ਚ ਕੀਤਾ ਵਾਧਾ

04/20/2022 6:06:45 PM

ਜਲੰਧਰ (ਰਾਹੁਲ ਕਾਲਾ)- ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਹਨੀ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ ਹੈ। ਸਾਬਕਾ ਸੀ. ਐੱਮ. ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜੁਡੀਸ਼ੀਅਲ ਕਸਟਡੀ ਵਿੱਚ ਅਦਾਲਤ ਨੇ ਹੋਰ ਵਾਧਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਨੀ ਵੱਲੋਂ ਲਗਾਈ ਗਈ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਜਲੰਧਰ ਸਪੈਸ਼ਲ ਕੋਰਟ ਨੇ 27 ਅਪ੍ਰੈਲ ਲਈ ਰੱਖ ਦਿੱਤੀ ਹੈ।  

ਦਰਅਸਲ ਭੁਪਿੰਦਰ ਸਿੰਘ ਹਨੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਕੋਰਟ ਵਿਚ ਪੇਸ਼ ਹੋਏ ਸਨ। ਹਨੀ 'ਤੇ ਹੁਣ ਮੁਕਦਮਾ ਸ਼ੁਰੂ ਹੋ ਗਿਆ ਅਤੇ ਈ. ਡੀ. ਹੁਣ ਹਨੀ ਨੂੰ 9 ਮਈ ਨੂੰ ਪੇਸ਼ ਕਰੇਗੀ। ਉਸ ਤੋਂ ਪਹਿਲਾ ਕੋਰਟ 27 ਅਪ੍ਰੈਲ ਨੂੰ ਹਨੀ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰ ਸਕਦੀ ਹੈ। 

ਇਹ ਵੀ ਪੜ੍ਹੋ: ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਨੇ ਪ੍ਰੇਮ ਸੰਬੰਧਾਂ ਕਾਰਨ ਜਤਾਇਆ ਕਤਲ ਦਾ ਖ਼ਦਸ਼ਾ

ਈ. ਡੀ. ਵੱਲੋਂ ਹਨੀ ਖਿਲਾਫ਼ 3 ਅਪ੍ਰੈਲ ਨੂੰ ਜਲੰਧਰ ਕੋਰਟ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਹਨੀ ਨੂੰ 6 ਅਪ੍ਰੈਲ ਕੋਰਟ ਵਿਚ ਪੇਸ਼ ਕੀਤਾ ਸੀ, ਜਿਸ ਦੌਰਾਨ ਅਦਾਲਤ ਨੇ ਹਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅੱਜ ਜੁਡੀਸ਼ੀਅਲ ਕਸਟਡੀ ਦਾ ਸਮਾਂ ਪੂਰਾ ਹੋਣ 'ਤੇ ਹਨੀ ਨੂੰ ਦੋਬਾਰਾ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। 

ਈ. ਡੀ. ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਤੇ ਹੋਰਨਾਂ ਖ਼ਿਲਾਫ਼ 10 ਜਗ੍ਹਾ ‘ਤੇ ਛਾਪੇਮਾਰੀ ਕੀਤੀ ਸੀ। ਈ. ਡੀ. ਨੇ ਹਨੀ ਦੇ ਕੰਪਲੈਕਸ ਤੋਂ ਕਰੀਬ 7.9 ਕਰੋੜ ਰੁਪਏ ਨਕਦੀ ਅਤੇ ਉਸ ਦੇ ਇਕ ਸਹਿਯੋਗੀ ਸੰਦੀਪ ਕੁਮਾਰ ਕੋਲੋਂ 2 ਕਰੋੜ ਰੁਪਏ ਨਕਦੀ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਦਰਜ ਐੱਫ਼. ਆਈ. ਆਰ. ਮੁਤਾਬਕ ਈ. ਡੀ. ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਸੀ।

ਇਹ ਵੀ ਪੜ੍ਹੋ: ਕੋਟਫਤੂਹੀ 'ਚ ਵਾਪਰੇ ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਜਵਾਨ ਪੁੱਤਾਂ ਦੀ ਹੋਈ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri