'ਬੀਬੀ ਜਗੀਰ ਕੌਰ ਨੂੰ ਸ਼ੋਮਣੀ ਅਕਾਲੀ ਦਲ ਦੇ ਬੀਬੀਆਂ ਦੇ ਵਿੰਗ ਦਾ ਕੌਮੀ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ'

06/12/2020 4:40:38 PM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਅਕਾਲੀ ਦੇ ਬੀਬੀਆਂ ਦੇ ਵਿੰਗ ਦੀ ਪ੍ਰਧਾਨ ਨਿਯੁਕਤ ਕਰਕੇ ਦਲ ਨੇ ਇੱਕ ਮਹੱਤਵਪੂਰਨ ਅਤੇ ਸ਼ਲਾਘਾਯੋਗ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀਆਂ ਦੇ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬੀਬੀ ਸੁਖਦੇਵ ਕੌਰ ਸੱਲਾਂ ਨੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ  ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁਕਤ ਕਰਕੇ ਬੀਬੀਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਬੀਬੀਆਂ ਦਾ ਵਿੰਗ ਸਮੁੱਚੇ ਪੰਜਾਬ ਵਿਚ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ ਅਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰੇਗਾ । ਉਨ੍ਹਾਂ ਹੋਰ ਕਿਹਾ ਕਿ ਬੀਬੀ ਜਗੀਰ ਕੌਰ ਇੱਕ ਅਜਿਹੇ ਆਗੂ ਹਨ ਜੋ ਸਾਰਿਆਂ ਨੂੰ ਹੀ ਨਾਲ ਲੈ ਕੇ ਚੱਲਦੇ ਹਨ ਅਤੇ ਪਾਰਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਇੱਛਾ ਰੱਖਦੇ ਹਨ। ਇਸ ਮੌਕੇ ਉਨ੍ਹਾਂ ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਪਾਰਟੀ ਵਿਚ ਨਵ ਨਿਯੁਕਤ ਹੋਰ ਅਹੁਦੇਦਾਰਾਂ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਜਗਿੰਦਰ ਕੌਰ ਠੁਕਰਾਲ ਜ਼ਿਲ੍ਹਾ ਪ੍ਰਧਾਨ ਬੀਬੀਆਂ ਦਾ ਵਿੰਗ(ਸ਼ਹਿਰੀ), ਬੀਬੀ ਸੁਰਿੰਦਰ ਕੌਰ,ਬੀਬੀ ਦਵਿੰਦਰ ਕੌਰ,ਬੀਬੀ ਦਰਸ਼ਨ ਕੌਰ ਅਤੇ ਬੀਬੀਆਂ ਦੇ ਵਿੰਗ ਦੀਆਂ ਹੋਰ ਕਾਰਕੁੰਨ ਵੀ ਹਾਜ਼ਰ ਸਨ।


Harinder Kaur

Content Editor

Related News