ਜਲੰਧਰ ''ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ ''ਚ ਕੈਦ ਹੋਈ ਘਟਨਾ

Thursday, Sep 24, 2026 - 05:33 PM (IST)

ਜਲੰਧਰ ''ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ ''ਚ ਕੈਦ ਹੋਈ ਘਟਨਾ

ਜਲੰਧਰ (ਸੋਨੂੰ)- ਜਲੰਧਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਰੋਜ਼ ਪਾਰਕ ਇਲਾਕੇ 'ਚ ਘਰ ਦੇ ਬਾਹਰੋਂ ਸਾਈਕਲ ਚੋਰੀ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਘਰ ਦੇ ਬਾਹਰੋਂ ਸਾਈਕਲ ਲੈ ਕੇ ਫਰਾਰ ਹੋ ਗਿਆ। ਇਹ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਚੋਰ ਵੱਲੋਂ ਸਵੇਰੇ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਸੀ. ਸੀ. ਟੀ. ਵੀ. ਮੁਤਾਬਕ ਚੋਰ ਪਹਿਲਾਂ ਗਲੀ 'ਚ ਘੁੰਮਦਾ ਹੈ ਅਤੇ ਉਸ ਤੋਂ ਬਾਅਦ ਉਹ ਘਰ ਦੇ ਬਾਹਰ ਖੜ੍ਹੀ ਸਾਈਕਲ ਲੈ ਕੇ ਫਰਾਰ ਹੋ ਜਾਂਦਾ ਹੈ। ਉਥੇ ਹੀ ਘਰ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਲੇਬਰ ਦਾ ਕੰਮ ਕਰਨ ਲਈ ਇਕ ਵਿਅਕਤੀ ਆਇਆ ਸੀ। ਇਸ ਦੌਰਾਨ ਉਸ ਨੇ ਘਰ ਦੇ ਬਾਹਰ ਸਾਈਕਲ ਖੜ੍ਹੀ ਕੀਤੀ ਸੀ। ਜਦੋਂ ਉਹ ਜਾਣ ਲੱਗਾ ਤਾਂ ਵੇਖਿਆ ਕਿ ਘਰ ਦੇ ਬਾਹਰੋਂ ਸਾਈਕਲ ਗਾਇਬ ਸੀ, ਜਿਸ ਤੋਂ ਬਾਅਦ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਤਾਂ ਵੇਖਿਆ ਕਿ ਇਕ ਵਿਅਕਤੀ ਪੈਦਲ ਆਇਆ ਅਤੇ ਘਰ ਦੇ ਬਾਹਰੋਂ ਸਾਈਕਲ ਲੈ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News