ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਨਾਲ ਭਿਆਨਕ ਟੱਕਰ 'ਚ ਸਾਈਕਲ ਸਵਾਰ ਦੀ ਮੌਕੇ 'ਤੇ ਹੋਈ ਮੌਤ

02/10/2024 3:42:19 AM

ਟਾਂਡਾ ਉੜਮੁੜ (ਪੰਡਿਤ)- ਹਾਈਵੇ 'ਤੇ ਫੋਕਲ ਪੁਆਇੰਟ ਟਾਂਡਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਪਰਿਵਾਰ ਦੇ ਜੀਅ ਜ਼ਖਮੀ ਹੋ ਗਏ। ਇਹ ਹਾਦਸਾ ਸ਼ਾਮ 5.30 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਕਾਰ ਅਤੇ ਸਾਈਕਲ ਦੀ ਆਪਸ 'ਚ ਜ਼ੋਰਦਾਰ ਟੱਕਰ ਹੋ ਗਈ।

ਇਸ ਹਾਦਸੇ 'ਚ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਸੜਕ ਕਿਨਾਰੇ ਡੂੰਘੇ ਸਥਾਨ 'ਤੇ ਉਤਰੀ ਕਾਰ 'ਚ ਸਵਾਰ ਅਵਤਾਰ ਸਿੰਘ ਪੁੱਤਰ ਫਤਿਹ ਸਿੰਘ ਵਾਸੀ ਟਾਂਡੀ ਔਲਖ, ਉਸ ਦਾ ਪੁੱਤਰ ਹਰਪ੍ਰੀਤ ਸਿੰਘ ਤੇ ਮਨਜੀਤ ਕੌਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਾਸੀ ਟਾਂਡੀ ਸ਼ੇਖੋਂ (ਭੋਗਪੁਰ) ਦੇ ਰੂਪ ਵਿਚ ਹੋਈ ਹੈ, ਜੋ ਕਿ ਬਾਬਾ ਰੰਗੀ ਰਾਮ ਹਸਪਤਾਲ ਬਲੱਡ ਬੈਂਕ ਵਿਚ ਡਿਊਟੀ ਖ਼ਤਮ ਕਰਨ ਉਪਰੰਤ ਆਪਣੇ ਘਰ ਜਾ ਰਿਹਾ ਸੀ। ਜ਼ਖ਼ਮੀਆਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ 'ਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਪੁਲਸ ਮ੍ਰਿਤਕ ਦੀ ਵੀ ਪਛਾਣ ਕਰਨ ਲਈ ਉੱਦਮ ਕਰ ਰਹੀ ਹੈ। 

ਇਹ ਵੀ ਪੜ੍ਹੋ- ਬੱਸ ਹੇਠਾਂ ਆਉਣ ਕਾਰਨ ਹੋਈ ਸੀ ਔਰਤ ਦੀ ਮੌਤ, ਅਦਾਲਤ ਦਿਵਾਏਗੀ ਪੀੜਤ ਪਰਿਵਾਰ ਨੂੰ 61.40 ਲੱਖ ਰੁਪਏ ਮੁਆਵਜ਼ਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

Harpreet SIngh

This news is Content Editor Harpreet SIngh