ਤੇਜ਼ ਰਫ਼ਤਾਰ ਫਾਰਚੂਨਰ ਨੇ ਬਿਜਲੀ ਦੇ ਖੰਭਿਆਂ ਨੂੰ ਮਾਰੀ ਭਿਆਨਕ ਟੱਕਰ, ਟੁੱਟ ਕੇ ਕਾਰ 'ਤੇ ਡਿੱਗੇ ਖੰਭੇ (ਵੀਡੀਓ)
Saturday, Mar 02, 2024 - 12:55 AM (IST)
ਜਲੰਧਰ (ਪੁਨੀਤ)- ਸਵੇਰੇ 8.30 ਵਜੇ ਮਾਡਲ ਟਾਊਨ ਸਥਿਤ ਰਾਣਾ ਹਸਪਤਾਲ ਨੇੜੇ ਇਕ ਬੇਕਾਬੂ ਫਾਰਚੂਨਰ ਬੇਕਾਬੂ ਹੋ ਕੇ ਬਿਜਲੀ ਦੇ ਵੱਡੇ ਖੰਭੇ ਨਾਲ ਟਕਰਾ ਗਈ। ਗੱਡੀ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਂਸਫਾਰਮਰ ਹੇਠਾਂ ਡਿੱਗ ਗਿਆ ਤੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਟੱਕਰ ਨਾਲ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਨਾਲ ਡਰਾਈਵਰ ਦਾ ਬਚਾਅ ਹੋ ਗਿਆ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਬਿਜਲੀ ਸਪਲਾਈ ਤੁਰੰਤ ਪ੍ਰਭਾਵਿਤ ਹੋ ਗਈ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਹੋਈ, ਜਿਸ ਕਾਰਨ ਬਿਜਲੀ ਖਪਤਕਾਰਾਂ ਨੂੰ ਘੰਟਿਆਂਬੱਧੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਗੂਗਲ ਨੇ ALT ਤੇ Kuku FM ਸਣੇ ਇਨ੍ਹਾਂ 10 ਮਸ਼ਹੂਰ ਐਪਸ ਨੂੰ Playstore ਤੋਂ ਹਟਾਇਆ, ਦੱਸਿਆ ਇਹ ਕਾਰਨ
ਖੰਭੇ ਡਿੱਗਣ ਕਾਰਨ ਵਾਹਨ ਨੂੰ ਬਾਹਰ ਕੱਢਣਾ ਆਸਾਨ ਨਹੀਂ ਸੀ, ਪਾਵਰਕਾਮ ਨੂੰ ਇਨ੍ਹਾਂ ਤਾਰਾਂ ਨੂੰ ਹਟਾਉਣ ਲਈ ਕਾਫੀ ਮਿਹਨਤ ਕਰਨੀ ਪਈ। ਦੱਸਿਆ ਗਿਆ ਕਿ ਫਾਰਚੂਨਰ ਗੱਡੀ ਦੀਆਂ ਨੰਬਰ ਪਲੇਟਾਂ ਉਤਾਰ ਦਿੱਤੀਆਂ ਗਈਆਂ ਸਨ ਤਾਂ ਜੋ ਉਸ ਦਾ ਪਤਾ ਨਾ ਲੱਗ ਸਕੇ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰਦਿਆਂ ਪਾਵਰਕਾਮ ਨੇ ਨੁਕਸਾਨ ਦੀ ਵਸੂਲੀ ਲਈ ਲੋੜੀਂਦੀ ਕਾਰਵਾਈ ਆਰੰਭ ਦਿੱਤੀ ਹੈ। ਇਸ ਹਾਦਸੇ ਕਾਰਨ ਕਾਫੀ ਦੇਰ ਤੱਕ ਆਵਾਜਾਈ ਪ੍ਰਭਾਵਿਤ ਰਹੀ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e