ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
Thursday, Jul 30, 2026 - 12:38 PM (IST)
ਜਲੰਧਰ (ਵੈੱਬ ਡੈਸਕ)- ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਮਾਮਲਿਆਂ 'ਚ ਜਲੰਧਰ ਦੇ ਸਰਵੋਦਿਆ ਹਸਪਤਾਲ ਨੂੰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੀ ਸੂਚੀ ਤੋਂ ਹਟਾ ਦਿੱਤਾ ਹੈ। ਕੀਤੀ ਗਈ ਇਸ ਵੱਡੀ ਕਾਰਵਾਈ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਧੋਖਾਧੜੀ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਇਕ ਜਾਂਚ 'ਚ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਕਥਿਤ ਉਲੰਘਣਾ ਪਾਈ ਗਈ, ਜਿਸ ਤੋਂ ਬਾਅਦ ਸਰਵੋਦਿਆ ਹਸਪਤਾਲ ਨੂੰ ਸੂਚੀਬੱਧ ਹਸਪਤਾਲਾਂ ਦੀ ਸੂਚੀ 'ਚੋਂ ਹਟਾ ਦਿੱਤਾ ਗਿਆ। ਹਸਪਤਾਲ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਅਧਿਕਾਰਤ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਡਾ. ਬਲਬੀਰ ਸਿੰਘ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਪੰਜਾਬ ਭਰ ਦੇ 14 ਹਸਪਤਾਲਾਂ ਨੂੰ ਕੁੱਲ੍ਹ 78.67 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਦਕਿ ਛੇ ਮਰੀਜ਼ਾਂ ਦੇ ਪਰਿਵਾਰਾਂ ਤੋਂ ਕਥਿਤ ਤੌਰ 'ਤੇ ਇਕੱਠੀ ਕੀਤੀ ਗਈ ਰਕਮ ਵਸੂਲ ਕੇ ਵਾਪਸ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਡਿਟ ਅਤੇ ਨਿਰੀਖਣ ਰਾਹੀਂ ਹਸਪਤਾਲਾਂ ਦੀ ਨਿਗਰਾਨੀ ਕਰਨਾ ਜਾਰੀ ਰੱਖੇਗੀ ਅਤੇ ਯੋਜਨਾ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
