ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ''ਤੇ ਵੱਡੀ ਕਾਰਵਾਈ, ਕਰੋੜਾਂ ਦੇ ਕੱਟੇ ਗਏ ਚਲਾਨ

Saturday, Oct 05, 2024 - 05:36 PM (IST)

ਜਲੰਧਰ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਭਰ ਦੀਆਂ ਨੋ-ਟੌਲਰੈਂਸ ਸੜਕਾਂ ਅਤੇ ਵਨ-ਵੇ ਸੜਕਾਂ 'ਤੇ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਨਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੁੱਲ 13 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, 528 ਨੋਟਿਸ ਜਾਰੀ ਕੀਤੇ ਗਏ ਹਨ ਅਤੇ 1 ਜਨਵਰੀ 2024 ਤੋਂ ਹੁਣ ਤੱਕ ਕੁੱਲ 29,214 ਟ੍ਰੈਫਿਕ ਚਲਾਨ ਕੀਤੇ ਗਏ ਹਨ। ਕੁੱਲ 2,46,66,000 ਰੁਪਏ ਜੁਰਮਾਨਾ ਵਸੂਲਿਆ ਗਿਆ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਦੀ ਸਹੂਲਤ ਲਈ ਸ਼ਹਿਰ ਦੀਆਂ 17 ਸੜਕਾਂ ਨੂੰ ਨੋ-ਟੌਲਰੈਂਸ ਰੋਡ ਅਤੇ ਵਨ-ਵੇ ਰੋਡ ਘੋਸ਼ਿਤ ਕੀਤਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਨੋ-ਟੌਲਰੈਂਸ ਸੜਕਾਂ ਨੂੰ ਜ਼ੋਨ-1, ਜ਼ੋਨ-2, ਜ਼ੋਨ-3 ਅਤੇ ਜ਼ੋਨ-4 ਵਿੱਚ ਵੰਡਿਆ ਗਿਆ ਹੈ। 

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅੱਡਾ ਹੁਸ਼ਿਆਰਪੁਰ, ਜੇਲ੍ਹ ਚੌਂਕ, ਕਮਲ ਪੈਲੇਸ ਰੋਡ ਅਤੇ ਰੇਲਵੇ ਸਟੇਸ਼ਨ ਰੋਡ ਸਮੇਤ ਕੁਝ ਸੜਕਾਂ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਵਨ-ਵੇ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕੀਤਾ ਜਾ ਸਕੇ, ਆਉਣ-ਜਾਣ ਦੇ ਸਮੇਂ ਨੂੰ ਘੱਟ ਕੀਤਾ ਜਾ ਸਕੇ ਅਤੇ ਸ਼ਹਿਰ ਵਿੱਚ ਛੋਟੇ ਅਪਰਾਧਾਂ ਤੇ ਨਕੇਲ ਕੱਸੀ ਜਾ ਸਕੇ । ਉਨ੍ਹਾਂ ਕਿਹਾ ਕਿ ਇਹ ਸਮੁੱਚਾ ਸਿਸਟਮ ਐਮਰਜੈਂਸੀ ਰਿਸਪਾਂਸ ਸਿਸਟਮ ਅਧੀਨ ਕੰਮ ਕਰਦਾ ਹੈ ਅਤੇ ਇਸ ਮੁਹਿੰਮ ਦੇ ਹਿੱਸੇ ਵਜੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਥਾਣਿਆਂ ਵਿੱਚ ਧਾਰਾ 188 ਆਈ. ਪੀ. ਸੀ. ਤਹਿਤ ਕੁੱਲ 13 ਐੱਫ. ਆਈ. ਆਰ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਧਾਰਾ 144 ਸੀ.ਆਰ.ਪੀ.ਸੀ. ਤਹਿਤ ਕੁੱਲ 528 ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸੜਕਾਂ 'ਤੇ ਗੈਰ-ਕਾਨੂੰਨੀ ਤੌਰ 'ਤੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੁਕਾਨਾਂ ਦੇ ਮਾਲਕਾਂ, ਸਟਰੀਟ ਵਿਕਰੇਤਾਵਾਂ, ਹੋਟਲਾਂ ਅਤੇ ਸ਼ਾਪਿੰਗ ਮਾਲਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੜਕਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਜਲੰਧਰ ਸ਼ਹਿਰ ਵਿੱਚ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਬਣਾਈ ਰੱਖਣ, ਜਨਤਕ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਕਾਇਮ ਰੱਖਣ ਲਈ ਸਮਰਪਿਤ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News