ਪੈਲੇਸ ''ਚ ਵਿਆਹ ਲਈ ਗਈ ਔਰਤ ਨਾਲ ਹੋ ਗਿਆ ਵੱਡਾ ਕਾਂਡ
Friday, Dec 13, 2024 - 05:58 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਤੋਂ ਤਲਵਾੜਾ ਸੜਕ 'ਤੇ ਅੱਡਾ ਝੀਰ ਦਾ ਖੂਹ ਤੋਂ ਪਿੱਛੇ ਇਕ ਮੈਰਿਜ ਪੈਲੇਸ ਵਿਖੇ ਇਕ ਲੁਟੇਰਾ ਇਕ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੇ ਬਿਆਨ 'ਚ ਵੀਨਾ ਕੁਮਾਰੀ ਪਤਨੀ ਸਤੀਸ਼ ਕੁਮਾਰ ਵਾਸੀ ਕਿਲਾ ਕਾਲੋਨੀ ਆਦਰਸ਼ ਮੁਹੱਲਾ ਹਾਜੀਪੁਰ ਨੇ ਦੱਸਿਆ ਹੈ ਕਿ 11 ਦਸੰਬਰ ਨੂੰ ਉਹ ਆਪਣੇ ਪਤੀ ਸਤੀਸ਼ ਕੁਮਾਰ ਨਾਲ ਆਰ. ਐੱਸ. ਹੈਰੀਟੇਜ ਪੈਲੇਸ ਝੀਰ ਦਾ ਖੂਹ ਵਿਖੇ ਵਿਆਹ ਦੇ ਪ੍ਰੋਗਰਾਮ 'ਚ ਗਈ ਸੀ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਮਾਪਿਆਂ ਦੇ ਸੋਹਣੇ-ਸੁਨੱਖੇ ਮੁੰਡੇ ਦੀ ਦਰਦਨਾਕ ਮੌਤ
ਜਦੋਂ ਉਹ ਆਪਣੇ ਪਤੀ ਨਾਲ ਵਿਆਹ 'ਚ ਲੱਗੇ ਇਕ ਸਟਾਲ 'ਤੇ ਕੁਝ ਖਾਣ ਲਈ ਖੜ੍ਹੀ ਸੀ ਤਾਂ ਇਕ ਅਣਪਛਾਤਾ ਵਿਅਕਤੀ ਉਸ ਦੇ ਨੇੜੇ ਖੜ੍ਹਾ ਹੋ ਗਿਆ, ਜਿਸ ਨੇ ਉਸ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਝਪਟ ਮਾਰ ਕੇ ਖੋਹ ਲਿਆ ਅਤੇ ਫਰਾਰ ਹੋ ਗਿਆ। ਜਦੋਂ ਉਸ ਨੇ ਰੋਲਾ ਪਾਇਆ ਤਾਂ ਉਹ ਵਿਅਕਤੀ ਪੈਲੇਸ ਦੀ ਕੰਧ ਟੱਪ ਕੇ ਹਨ੍ਹੇਰੇ ਦਾ ਫਾਇਦਾ ਲੈਂਦਾ ਹੋਇਆ ਫਰਾਰ ਹੋ ਗਿਆ। ਤਲਵਾੜਾ ਪੁਲਸ ਨੇ ਵੀਨਾ ਕੁਮਾਰੀ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਕਰਦੇ ਹੀ ਲੁਟੇਰੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗ੍ਰਨੇਡ ਅਟੈਕ ਦੀ ਧਮਕੀ, ਗੈਂਗਸਟਰਾਂ ਨੇ ਪੋਸਟ ਪਾ ਕਿਹਾ ਜੇ ਨਾਕਾ ਲਾਇਆ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8