ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼! 1 ਲੱਖ 85 ਹਜ਼ਾਰ ਟ੍ਰਾਮਾਡੋਲ ਗੋਲ਼ੀਆਂ ਬਰਾਮਦ, 4 ਗ੍ਰਿਫ਼ਤਾਰ
Thursday, Sep 18, 2025 - 06:06 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਗੈਰ-ਕਾਨੂੰਨੀ ਫਾਰਮਾ-ਓਪੀਔਡ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਇਕ ਵੱਡੀ ਸਫਲਤਾ 'ਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੀਲੇ ਪਦਾਰਥਾਂ ਦੀਆਂ ਦਵਾਈਆਂ ਦੀ ਇਕ ਵੱਡੀ ਸਪਲਾਈ-ਚੇਨ ਦਾ ਪਰਦਾਫ਼ਾਸ਼ ਕੀਤਾ ਅਤੇ 1,85,000 ਟ੍ਰਾਮਾਡੋਲ ਗੋਲ਼ੀਆਂ ਬਰਾਮਦ ਕੀਤੀਆਂ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਸਿੰਡੀਕੇਟ ਗੋਇੰਦਵਾਲ ਜੇਲ੍ਹ ਤੋਂ ਚਲਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਪ੍ਰਵਾਸੀਆਂ ਦੀ ਢਾਬੇ 'ਤੇ ਸ਼ਰੇਆਮ ਗੁੰਡਾਗਰਦੀ! ਘੇਰ-ਘੇਰ ਕੁੱਟੇ ਲੋਕ, ਧਾਹਾਂ ਮਾਰ ਰੋਈ ਮਹਿਲਾ
ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ -8 ਵਿਚ ਇਕ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਅੱਗੇ ਅਤੇ ਪਿੱਛੇ ਦੇ ਸੰਬੰਧ ਸ਼ਾਮਲ ਹਨ। ਇਸ ਸਬੰਧੀ ਡੀ. ਜੀ. ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: ਭੱਖਦਾ ਜਾ ਰਿਹੈ ਪੰਜਾਬ 'ਚ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8