ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
Tuesday, May 12, 2026 - 05:08 PM (IST)
ਰੂਪਨਗਰ (ਵਿਜੇ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਿਟੀ ਪੁਲਸ ਨੇ ਅਸਲਾ ਧਾਰਕਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਥਾਣਾ ਸਿਟੀ ਰੂਪਨਗਰ ਦੇ ਮੁੱਖ ਅਫ਼ਸਰ ਐੱਸ. ਐੱਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸਮੂਹ ਲਾਇਸੈਂਸੀ ਅਸਲਾ ਧਾਰਕਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ’ਚ ਸ਼ਹਿਰ ਦੇ ਸਮੂਹ ਅਸਲਾ ਲਾਇਸੈਂਸ ਧਾਰਕਾਂ ਨੂੰ ਹੁਕਮ ਕੀਤਾ ਗਿਆ ਹੈ ਕਿ ਉਹ ਆਪਣਾ ਅਸਲਾ ਦੋ ਦਿਨਾਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਸਲਾ ਧਾਰਕ ਆਪਣਾ ਅਸਲਾ ਥਾਣਾ ਸਿਟੀ ਰੂਪਨਗਰ ਵਿਖੇ ਜਾਂ ਮਾਨਤਾ ਪ੍ਰਾਪਤ ਗੰਨ ਹਾਊਸਾਂ ’ਚ ਜਮ੍ਹਾਂ ਕਰਵਾ ਕੇ ਉਸ ਦੀ ਰਸੀਦ ਥਾਣੇ ’ਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਲਾਇਸੈਂਸ ਧਾਰਕਾਂ ਨੂੰ ਬੇਨਤੀ ਕੀਤੀ ਕਿ ਉਹ ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਜਮ੍ਹਾਂ ਕਰਵਾ ਕੇ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਕਦਮ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
ਮਲੇਰਕੋਟਲਾ 'ਚ ਵੀ ਜਾਰੀ ਹੋਏ ਹੁਕਮ
ਮਲੇਰਕੋਟਲਾ (ਭੁਪੇਸ਼)– ਸਕੱਤਰ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ 2026 ਦੀਆਂ ਚੋਣਾਂ 26 ਮਈ ਦਿਨ ਮੰਗਲਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਹਦੂਦ ਅੰਦਰ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਹਦੂਦ ਅੰਦਰ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਅਸਲਾ ਭਾਵੇਂ ਉਹ ਲਾਇਸੈਂਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਤੌਰ ਤੇ ਮਨਾਹੀ ਲਗਾਈ ਗਈ ਹੈ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ ਹੁਕਮ 1 ਜੂਨ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
