ਨਸ਼ੇੜੀਆਂ ਅਤੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ 'ਤੇ ਹੋਏ ਵੱਡੇ ਖੁਲਾਸੇ, ਹੋਵੇਗੀ ਸਖ਼ਤ ਕਾਰਵਾਈ

Tuesday, Sep 26, 2023 - 02:21 PM (IST)

ਨਸ਼ੇੜੀਆਂ ਅਤੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ 'ਤੇ ਹੋਏ ਵੱਡੇ ਖੁਲਾਸੇ, ਹੋਵੇਗੀ ਸਖ਼ਤ ਕਾਰਵਾਈ

ਜਲੰਧਰ (ਸੁਨੀਲ) : ਨਸ਼ਾ ਸਮੱਗਲਰਾਂ ਖ਼ਿਲਾਫ਼ ਥਾਣਾ ਮਕਸੂਦਾਂ ਦੀ ਪੁਲਸ ਨੇ ਮੁਹਿੰਮ ਛੇੜੀ ਹੋਈ ਹੈ ਅਤੇ ਪਿੰਡ-ਪਿੰਡ ਜਾ ਕੇ ਨਸ਼ਾ ਸਮੱਗਲਰਾਂ ਨੂੰ ਰਾਊਂਡਅਪ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ। ਇਸ ਸਬੰਧੀ ਥਾਣਾ ਮਕਸੂਦਾਂ ਦੀਆਂ ਪੁਲਸ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿਚੋਂ ਨਸ਼ਾ ਸਮੱਗਲਰਾਂ ਨੂੰ ਚੁੱਕਿਆ ਅਤੇ ਉਨ੍ਹਾਂ ਨੂੰ ਥਾਣਿਆਂ ਵਿਚ ਲਿਜਾ ਕੇ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਪੁਲਸ ਸੂਤਰਾਂ ਦੀ ਮੰਨੀਏ ਤਾਂ ਚੁੱਕੇ ਗਏ ਨਸ਼ਾ ਸਮੱਗਲਰਾਂ ਅਤੇ ਨਸ਼ਿਆਂ ਦੀ ਵਰਤੋਂ ਕਰਨ ਵਾਲਿਆਂ ਨੇ ਪੁਲਸ ਨੂੰ ਨਸ਼ੇ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਪੁਲਸ ਨੇ ਦੱਸੇ ਵੱਡੇ ਸਮੱਗਲਰਾਂ ਦੇ ਫੋਨ ਨੰਬਰਾਂ ਨੂੰ ਸਰਵੀਲਾਂਸ ’ਤੇ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਅਨੁਸਾਰ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਜਲਦ ਇਨ੍ਹਾਂ ਨਸ਼ਾ ਵੇਚਣ ਵਾਲੀਆਂ ਮੱਛੀਆਂ ਨੂੰ ਕਾਬੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ

ਲਗਾਤਾਰ ਜਾਰੀ ਰਹੇਗੀ ਛਾਪੇਮਾਰੀ : ਐੱਸ. ਐੱਚ. ਓ. ਸਿਕੰਦਰ ਸਿੰਘ
ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸਿਕੰਦਰ ਸਿੰਘ ਨੇ ਕਈ ਟੀਮਾਂ ਬਣਾਈਆਂ ਹਨ, ਜਿਹੜੀਆਂ ਰੋਜ਼ਾਨਾ ਸਵੇਰੇ ਨਸ਼ਾ ਸਮੱਗਲਰਾਂ ਦੇ ਘਰਾਂ ਵਿਚ ਪਿਛਲੇ ਕਈ ਦਿਨਾਂ ਤੋਂ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News