ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Sunday, May 31, 2026 - 05:52 PM (IST)
ਜਲੰਧਰ: ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 31 ਮਈ ਤੋਂ 4 ਜੂਨ 2026 ਤੱਕ ਦਾ ਜ਼ਿਲ੍ਹਾ-ਵਾਰ ਮੌਸਮ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਪੰਜ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਖਾਸ ਚੇਤਾਵਨੀ ਨਹੀਂ ਹੈ, ਪਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਜੂਨ ਨੂੰ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਸਮੇਤ ਪੱਛਮੀ ਅਤੇ ਦੱਖਣੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ
ਮੌਸਮ ਵਿਭਾਗ ਅਨੁਸਾਰ 2 ਜੂਨ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਜੂਨ ਨੂੰ ਵੀ ਪੱਛਮੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ, ਜਦਕਿ 4 ਜੂਨ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਲਈ ਯੈਲੋ ਅਲਰਟ ਜਾਰੀ ਰਹੇਗਾ।
ਇਹ ਵੀ ਪੜ੍ਹੋ- ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
