ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

Sunday, Jun 14, 2026 - 02:04 PM (IST)

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਮੌਸਮ 'ਚ ਤਬਦੀਲੀ ਨਜ਼ਰ ਆ ਰਹੀ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 8.2 ਡਿਗਰੀ ਸੈਲਸੀਅਸ ਘੱਟ ਹੋ ਗਿਆ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਲੋਕਾਂ ਨੂੰ ਲੂ ਤੋਂ ਰਾਹਤ ਮਿਲੇਗੀ। ਅੱਜ ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

]ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਤੋਂ 18 ਜੂਨ ਤੱਕ ਬੱਦਲਵਾਈ, ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 15 ਜੂਨ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਮੁੱਖ ਤੌਰ 'ਤੇ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 16 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ-ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

17 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕਈ ਥਾਵਾਂ ’ਤੇ ਹਲਕੀ ਬਾਰਿਸ਼ ਜਾਂ ਬੱਦਲਵਾਈ ਤੇ ਨਾਲ ਤੇਜ਼ ਹਨ੍ਹੇਰੀ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 18 ਜੂਨ ਨੂੰ ਮੌਸਮ ਫਿਰ ਤੋਂ ਖੁਸ਼ਕ ਹੋ ਜਾਵੇਗਾ ਅਤੇ ਕਿਸੇ ਪ੍ਰਕਾਰ ਦੀ ਕੋਈ ਚਿਤਾਵਨੀ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News