20 ਕਿਲੋ ਡੋਡਿਆਂ ਸਮੇਤ ਬਾਈਕ ਸਵਾਰ ਕਾਬੂ
Wednesday, Aug 30, 2023 - 03:54 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ 20 ਕਿਲੋ ਡੋਡਿਆਂ ਸਮੇਤ ਬਾਈਕ ਸਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ’ਚ ਨਵਾਂਸ਼ਹਿਰ ਬਾਈਪਾਸ ਮਹਾਲੋਂ, ਲੰਗੜੋਆ, ਜਾਡਲਾ, ਬਲਾਚੌਰ ਹੁੰਦੇ ਹੋਏ ਕਾਠਗੜ੍ਹ ਵੱਲ ਜਾ ਰਹੀ ਸੀ ਕਿ ਪਿੰਡ ਕਮਾਲਪੁਰ ਦੇ ਨੇੜੇ ਪਿੰਡ ਵੱਲੋਂ ਬਾਈਕ ’ਤੇ ਸਵਾਰ ਹੋ ਕੇ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਬਾਈਕ ਪਿੱਛੇ ਮੋੜਨ ਲੱਗਾ ਪਰ ਮੋਟਰਸਾਈਕਲ ਸਲਿੱਪ ਹੋ ਕੇ ਹੇਠਾਂ ਡਿੱਗ ਗਿਆ।
ਇਹ ਵੀ ਪੜ੍ਹੋ- ਰੱਖੜੀ ਮੌਕੇ ਨਵਾਂਸ਼ਹਿਰ ਵਿਖੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ
ਸ਼ੱਕ ਦੇ ਆਧਾਰ ’ਤੇ ਉਕਤ ਬਾਈਕ ਸਵਾਰ ਨੂੰ ਕਾਬੂ ਕਰਕੇ ਬਾਈਕ ਦੇ ਪਿੱਛੇ ਬੰਨ੍ਹੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋਂ 20 ਕਿਲੋ ਡੋਡੇ ਬਰਾਮਦ ਹੋਏ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕੂ ਵਾਸੀ ਪਿੰਡ ਕਮਾਲਪੁਰ ਦੇ ਤੌਰ ’ਤੇ ਹੋਈ ਹੈ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਥਾਣਾ ਕਾਠਗੜ੍ਹ ਵਿਖੇ ਮਮਾਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
