ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

02/13/2020 12:25:18 AM

ਜਲੰਧਰ,(ਮਹੇਸ਼)- ਹੁਸ਼ਿਆਰਪੁਰ ਹਾਈਵੇ ’ਤੇ ਪਿੰਡ ਜੌਹਲ ਦੇ ਗੇਟ ਸਾਹਮਣੇ ਰਾਤ ਨੂੰ 8 ਵਜੇ ਸਾਈਕਲ ਸਵਾਰ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਗਰੀਵ ਵਾਸੀ ਪਿੰਡ ਬੋਲੀਨਾ ਸੁਪਰੀਮ ਮਹਾਤੋ ਪੁੱਤਰ ਹਰੀ ਰਾਮ ਮਹਾਤੋ ਵਜੋਂ ਹੋਈ ਹੈ। ਮ੍ਰਿਤਕ ਮੂਲ ਤੌਰ ’ਤੇ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਕਾਫ਼ੀ ਸਮੇਂ ਤੋਂ ਪਿੰਡ ਬੋਲੀਨਾ ’ਚ ਆਪਣੀ ਪਤਨੀ ਸੁਸ਼ੀਲਾ ਦੇਵੀ ਨਾਲ ਰਹਿ ਰਿਹਾ ਸੀ। ਮੌਕੇ ’ਤੇ ਪਹੁੰਚੇ ਥਾਣਾ ਪਤਾਰਾ ਦੇ ਏ. ਐੱਸ. ਆਈ. ਸੁਖਦੇਵ ਰਾਜ ਨੇ ਮ੍ਰਿਤਕ ਸੁਗਰੀਵ ਮਹਾਤੋ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਪਿੰਡ ਢੱਡਾ ਵਲੋਂ ਆ ਰਿਹਾ ਸੀ ਅਤੇ ਜਿਵੇਂ ਹੀ ਉਹ ਸੜਕ ਕ੍ਰਾਸ ਕਰਨ ਲੱਗਾ ਤਾਂ ਇਕ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆ ਗਿਆ। ਏ. ਐੱਸ. ਆਈ. ਸੁਖਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਸੁਗਰੀਵ ਦੀ ਪਤਨੀ ਸੁਸ਼ੀਲਾ ਦੇਵੀ ਦੇ ਬਿਆਨਾਂ ’ਤੇ ਅਣਪਛਾਤੇ ਚਾਲਕ ਖਿਲਾਫ ਥਾਣਾ ਪਤਾਰਾ ’ਚ ਕੇਸ ਦਰਜ ਕਰ ਲਿਆ ਹੈ ਅਤੇ ਸਿਵਲ ਹਸਪਤਾਲ ਤੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਪੁਲਸ ਮੁਲਜ਼ਮ ਅਣਪਛਾਤੇ ਚਾਲਕ ਦੀ ਭਾਲ ਕਰ ਰਹੀ ਹੈ।

Bharat Thapa

This news is Content Editor Bharat Thapa