ਨਸ਼ੇ ਵਾਲੇ ਕੈਪਸੂਲਾਂ ਸਣੇ ਜਮਸ਼ੇਰ ਖਾਸ ਦਾ ਬਿੰਦਾ ਕਾਬੂ

10/06/2019 1:51:05 AM

ਜਲੰਧਰ (ਮਹੇਸ਼)-ਨਸ਼ੇ ਵਾਲੇ 307 ਕੈਪਸੂਲਾਂ ਸਣੇ ਦਵਿੰਦਰ ਸਿੰਘ ਬਿੰਦਾ ਪੁੱਤਰ ਨਿਰਮਲ ਸਿੰਘ ਵਾਸੀ ਸੈਸ਼ਨ ਕਾਲੋਨੀ ਜਮਸ਼ੇਰ ਖਾਸ ਨੂੰ ਥਾਣਾ ਸਦਰ ਦੀ ਪੁਲਸ ਨੇ ਕਾਬੂ ਕੀਤਾ ਹੈ। ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਤੇ ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬਿੰਦਾ ਇਨੋਵਾ ਗੱਡੀ ਵਿਚ ਨਸ਼ੇ ਵਾਲੇ ਕੈਪਸੂਲ ਕਿਸੇ ਨੂੰ ਸਪਲਾਈ ਕਰਨ ਜਾ ਰਿਹਾ ਹੈ, ਜਿਸ 'ਤੇ ਥਾਣਾ ਸਦਰ ਦੇ ਇੰਚਾਰਜ ਰੇਸ਼ਮ ਸਿੰਘ ਨੇ ਸਮੇਤ ਪੁਲਸ ਪਾਰਟੀ ਨਾਕਾਬੰਦੀ ਕਰ ਉਸ ਨੂੰ ਦਬੋਚ ਲਿਆ। ਮੁਲਜ਼ਮ ਖਿਲਾਫ ਥਾਣਾ ਸਦਰ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਕੱਲ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਏ. ਸੀ. ਪੀ. ਮੇਜਰ ਸਿੰਘ ਨੇ ਦੱਸਿਆ ਕਿ ਜਾਂਚ ਵਿਚ ਪਤਾ ਲੱਗਾ ਹੈ ਕਿ ਬਿੰਦਾ ਖਿਲਾਫ ਥਾਣਾ ਸਦਰ ਤੇ ਥਾਣਾ ਡਵੀਜ਼ਨ ਨੰਬਰ-7 ਵਿਚ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ। ਉਸ ਦੀ ਇਨੋਵਾ ਗੱਡੀ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਈ ਹੈ।


Karan Kumar

Content Editor

Related News