ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Monday, Nov 07, 2022 - 08:11 PM (IST)

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ 8 ਨਵੰਬਰ ਨੂੰ ਮਨਾਏ ਜਾ ਰਹੇ ਸਮਾਗਮ ਦੇ ਸਬੰਧ ਵਿਚ ਅੱਜ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਸਜਾਇਆ ਗਿਆ। ਇਸ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਜਿਸ ਤੋਂ ਬਾਅਦ ਨਗਰ ਕੀਰਤਨ ਆਪਣੇ ਪਹਿਲੇ ਪੜਾਅ 'ਚ ਰਾਮ ਮੰਦਰ ਚੌਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਰੁਕਿਆ ਜਿੱਥੇ ਢਾਡੀ ਜਥੇ ਵੱਲੋਂ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਮੰਦਰ ਦੇ ਪ੍ਰਬੰਧਕਾਂ ਵੱਲੋਂ ਸੰਗਤ ਲਈ ਵੇਸਣ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਮੰਦਰ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੀ ਪੂਰਤੀ ਲਈ ਚੋਰੀ ਕਰਦੇ ਸੀ ਲੋਕਾਂ ਦੇ ਵਾਹਨ, ਪੁਲਸ ਨੇ ਕਾਬੂ ਕੀਤੇ ਚਾਰ ਨੌਜਵਾਨ
ਉਪਰੰਤ ਨਗਰ ਕੀਰਤਨ ਮੇਨ ਬਾਜ਼ਾਰ ਸ੍ਰੀ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਅੰਬ ਵਾਲੇ ਚੌਕ, ਨਵਾਂ ਬੱਸ ਅੱਡਾ, ਪੁਰਾਣਾ ਬੱਸ ਅੱਡਾ ਤੋਂ ਵਾਪਸ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਮਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 8 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਗੁਰਦੀਪ ਸਿੰਘ ਕੰਗ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸੰਦੀਪ ਸਿੰਘ ਕਲੋਤਾ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਅਵਤਾਰ ਸਿੰਘ, ਬਾਬਾ ਜਰਨੈਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।