ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
Wednesday, Jan 17, 2024 - 02:27 PM (IST)
ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼)- ਦੇਸ਼ ਭਰ ਵਿਚ ਅੱਜ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਜਿਸ ਵਿੱਚ ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਅੱਜ ਸੰਪੂਰਨਤਾ ਦੇ ਭੋਗ ਪਾਏ ਗਏ। ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਜੀ ਨੇ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਇਮਾਰਤ ਨੂੰ ਜਿੱਥੇ ਸੁੰਦਰ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ, ਉੱਥੇ ਹੀ ਵਿਸ਼ੇਸ਼ ਤੌਰ ਤੇ ਅੱਜ ਗੁਰਮਤਿ ਸਮਾਗਮ ਵੀ ਉਲੀਕੇ ਗਏ ਹਨ, ਜਿਸ ਦੇ ਵਿੱਚ ਪੰਥ ਦੇ ਮਹਾਨ ਕੀਰਤ ਨੇ ਅਤੇ ਕਵੀਸ਼ਰੀ ਇਸ ਗੁਰਮਤਿ ਸਮਾਗਮ ਵਿੱਚ ਗੁਰੂ ਦੇ ਸਜਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਿੰਘ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਜਿੱਥੇ ਉਨ੍ਹਾਂ ਦੀ ਜੀਵਨੀ ਅਤੇ ਕੌਮ ਲਈ ਦਿੱਤੀ ਹੋਈ ਕੁਰਬਾਨੀ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ, ਉਥੇ ਹੀ ਦੱਸਿਆ ਗਿਆ ਕਿ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਤੋਂ 10 ਨਗਰ ਕੀਰਤਨ ਪਹੁੰਚਣਗੇ, ਜਿਨਾਂ ਦਾ ਸਵਾਗਤ ਤਖ਼ਤ ਸਾਹਿਬ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਫਗਵਾੜਾ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਬਣੀ ਬੁਝਾਰਤ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।