ਬੱਚੇ ਦੇ ਜਨਮ ਦਿਨ ਦੀ ਪਾਰਟੀ ''ਚ ਹੋਇਆ ਵਿਵਾਦ, 2 ਜ਼ਖਮੀ

Sunday, Mar 01, 2020 - 06:58 PM (IST)

ਬੱਚੇ ਦੇ ਜਨਮ ਦਿਨ ਦੀ ਪਾਰਟੀ ''ਚ ਹੋਇਆ ਵਿਵਾਦ, 2 ਜ਼ਖਮੀ

ਜਲੰਧਰ (ਜ. ਬ.)— ਦੇਰ ਰਾਤ ਥਾਣਾ ਮਕਸੂਦਾਂ ਅਧੀਨ ਨੰਦਨਪੁਰ ਕਾਲੋਨੀ 'ਚ ਬੱਚੇ ਦੇ ਜਨਮ ਦਿਨ ਦੀ ਪਾਰਟੀ 'ਚ ਵਿਵਾਦ ਹੋ ਗਿਆ, ਜਿਸ ਦੌਰਾਨ ਚਾਰ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ 2 ਨੌਜਵਾਨਾਂ ਨੂੰ ਜ਼ਖਮੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਝਗੜੇ ਦੌਰਾਨ ਜ਼ੇਰੇ ਇਲਾਜ ਸਿਵਲ ਹਸਪਤਾਲ 'ਚ ਦਾਖਲ ਜ਼ਖਮੀ ਨੌਜਵਾਨਾਂ ਦੀ ਪਛਾਣ ਸੰਨੀ ਕੁਮਾਰ ਪੁੱਤਰ ਸਵਰਨ ਲਾਲ ਅਤੇ ਅਮਿਤ ਕੁਮਾਰ ਪੁੱਤਰ ਸਵਰਨ ਲਾਲ ਦੋਵੇਂ ਵਾਸੀ ਪਿੰਡ ਵਰਿਆਣਾ ਵਜੋਂ ਹੋਈ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਨੰਦਨਪੁਰ ਕਾਲੋਨੀ 'ਚ ਪ੍ਰੋਗਰਾਮ ਕੀਤਾ ਜਾ ਰਿਹਾ ਸੀ। 

ਉਹ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਜਨਮ ਦਿਨ ਮਨਾ ਰਹੇ ਸਨ ਤਾਂ ਉਨ੍ਹਾਂ ਦੇ ਲਾਗੇ ਹੀ ਰਹਿੰਦੇ 3 ਨੌਜਵਾਨਾਂ ਅਤੇ ਉਨ੍ਹਾਂ ਨਾਲ ਇਕ ਅਣਪਛਾਤੇ ਵੱਲੋਂ ਆ ਕੇ ਉਨ੍ਹਾਂ ਦੇ ਘਰ ਲੜਕੀਆਂ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਨ੍ਹਾਂ 'ਤੇ ਬੰਦੂਕ ਤਾਣ ਦਿੱਤੀ ਅਤੇ ਜਦ ਸੰਨੀ ਕੁਮਾਰ, ਅਮਿਤ ਕੁਮਾਰ ਨੇ ਰੋਕਿਆ ਤਾਂ ਉਨ੍ਹਾਂ ਅਮਿਤ ਕੁਮਾਰ ਅਤੇ ਸੰਨੀ ਕੁਮਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤੇ ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ, ਜਿਸ ਦੌਰਾਨ ਥਾਣਾ ਮਕਸੂਦਾਂ ਦੀ ਪੁਲਸ ਵੱਲੋਂ ਮੌਕੇ 'ਤੇ ਪੁੱਜ ਕੇ ਤਫਤੀਸ਼ ਸ਼ੁਰੂ ਕੀਤੀ ਗਈ। ਸਬ ਇੰਸਪੈਕਟਰ ਗੁਰਮੇਜ ਸਿੰਘ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News