ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਕੱਟੀ ਟਿਕਟ
Thursday, Jan 27, 2022 - 08:33 PM (IST)

ਰੂਪਨਗਰ (ਸੱਜਣ ਸਿੰਘ ਸੈਣੀ) : ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ 27 ਉਮੀਦਵਾਰਾਂ ਦੀ ਸੂਚੀ 'ਚ ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਟਿਕਟ ਕੱਟ ਕੇ ਪਰਮਿੰਦਰ ਸ਼ਰਮਾ ਨੂੰ ਦਿੱਤੀ ਗਈ ਹੈ। ਇਸੇ ਤਰ੍ਹਾਂ ਸ੍ਰੀ ਚਮਕੌਰ ਸਾਹਿਬ ਤੋਂ ਦਰਸ਼ਨ ਸਿੰਘ ਸ਼ਿਵਜੋਤ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਵਿਧਾਨ ਸਭਾ ਹਲਕਾ ਰੂਪਨਗਰ ਤੋਂ ਇਕਬਾਲ ਸਿੰਘ ਲਾਲਪੁਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਣੇ ਭਾਜਪਾ, ਕਾਂਗਰਸ ਤੇ 'ਆਪ' ਦੇ ਸੈਂਕੜੇ ਆਗੂ ਅਕਾਲੀ ਦਲ 'ਚ ਸ਼ਾਮਲ
ਹਲਕਾ ਰੂਪਨਗਰ ਤੋਂ ਇਕਬਾਲ ਸਿੰਘ ਲਾਲਪੁਰਾ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਵਰਕਰਾਂ ਨੇ ਢੋਲ ਦੇ ਡਗੇ 'ਤੇ ਭੰਗੜਾ ਪਾਇਆ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਭਾਜਪਾ ਵਰਕਰਾਂ ਨੇ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੇਬੀਰ ਸਿੰਘ ਲਾਲਪੁਰਾ ਨੂੰ ਜਿੱਥੇ ਵਧਾਈਆਂ ਦਿੱਤੀਆਂ, ਉੱਥੇ ਭਰੋਸਾ ਦਿੱਤਾ ਕਿ ਉਹ ਭਾਰੀ ਬਹੁਮਤ ਨਾਲ ਇਕਬਾਲ ਸਿੰਘ ਲਾਲਪੁਰਾ ਨੂੰ ਜਤਾਉਣਗੇ। ਅਜੇਬੀਰ ਲਾਲਪੁਰਾ ਨੇ ਕਿਹਾ ਕਿ ਰੋਪੜ ਵਿਧਾਨ ਸਭਾ ਹਲਕੇ ਨੂੰ ਈਮਾਨਦਾਰ ਅਤੇ ਲੋਕਲ ਉਮੀਦਵਾਰ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਹੁਮਤ ਨਾਲ ਬੀ. ਜੇ. ਪੀ. ਦੀ ਸਰਕਾਰ ਬਣੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ