ਵਿਰਸਾ ਸਿੰਘ ਵਲਟੋਹਾ ਆਪਣੀ ਤੁੱਛ ਬੁੱਧੀ ਦਾ ਸਬੂਤ ਦੇ ਰਹੇ ਹਨ : ਅਮਰਜੀਤ ਅਮਰੀ

Saturday, Oct 19, 2024 - 05:49 PM (IST)

ਵਿਰਸਾ ਸਿੰਘ ਵਲਟੋਹਾ ਆਪਣੀ ਤੁੱਛ ਬੁੱਧੀ ਦਾ ਸਬੂਤ ਦੇ ਰਹੇ ਹਨ : ਅਮਰਜੀਤ ਅਮਰੀ

ਜਲੰਧਰ (ਗੁਲਸ਼ਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚ ਰਹਿ ਚੁੱਕੇ ਵਿਰਸਾ ਸਿੰਘ ਵਲਟੋਹਾ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਿਰਫ਼ ਜਥੇਦਾਰ ਦਾ ਹੀ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਹਨ। 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਅਮਰੀ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਦੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਅਤੇ ਰਾਜਨੀਤਕ ਅਗਵਾਈ ਕਰ ਰਿਹਾ ਹੈ ਅਤੇ ਹਰ ਸ਼ਰਧਾਵਾਨ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਠਾ ਨਾਲ ਸਮਰਪਿਤ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ

ਅਮਰੀ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਦੇਰ ਤੱਕ ਚੁੱਪ ਵੱਟੇ ਰੱਖਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਬਰਾਬਰ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਗਿਆਨੀ ਹਰਪ੍ਰੀਤ ਸਿੰਘ ਨੂੰ ਨਾ ਸਿਰਫ਼ ਧਮਕੀਆਂ ਦੇ ਰਹੇ ਹਨ, ਸਗੋਂ ਉਹ ਤਾਂ ਸਿੱਖਾਂ ਦੀ ਸਰਵ ਉੱਚ ਸੰਸਥਾਵਾਂ ਦੀ ਗਰਿਮਾ ਨੂੰ ਢਾਹ ਲਾ ਰਹੇ ਹਨ ਅਤੇ ਇਕ ਸਿੱਖ ਵਜੋਂ ਉਹ ਅਜਿਹਾ ਕਰਕੇ ਉਹ ਆਪਣੀ ਤੁੱਛ ਬੁੱਧੀ ਦਾ ਸਬੂਤ ਦੇ ਰਹੇ ਹਨ।

ਅਮਰੀ ਨੇ ਕਿਹਾ ਕਿ ਵਲਟੋਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ,ਪਾਰਟੀ ਦੀ ਡਿੱਗਦੀ ਰਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋਕਿ ਬਰਦਾਸ਼ਤਯੋਗ ਨਹੀਂ ਹੈ। ਅਮਰੀ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਜਾਰੀ ਵੀਡੀਓ ਦਾ ਖ਼ੁਦ ਨੋਟਿਸ ਲੈਣ ਤਾਂ ਜੋ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨਾਲ ਕੀਤੀ ਗਈ ਘਿਨਾਉਣੀ ਹਰਕਤ ਦੀ ਸਜ਼ਾ ਦਿੱਤੀ ਜਾ ਸਕੇ। ਅਮਰੀ ਨੇ ਇਹ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਪੁਲਸ ਪ੍ਰਸ਼ਾਸਨ ਨੂੰ ਵਿਰਸਾ ਸਿੰਘ ਵਲਟੋਹਾ ਵਿਰੁੱਧ ਐੱਫ਼. ਆਰ. ਆਈ. ਦਰਜ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News