ਵਿਹਿਪ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੀ ਭਾਜਪਾ ਆਗੂ ਅਸ਼ੋਕ ਸਿੱਕੀ ਵੱਲੋਂ ਸਖ਼ਤ ਨਿਖੇਧੀ
Sunday, Apr 14, 2024 - 01:03 PM (IST)
ਜਲੰਧਰ- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਰੋਪੜ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਹੋਏ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਰੀਬ ਦੋ ਸਾਲਾਂ ਦੇ ਸ਼ਾਸਨ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਅਪਰਾਧੀ ਮਾਫ਼ੀਆ ਬੇਲਗਾਮ ਹਨ। ਨਸ਼ਾਖੋਰੀ, ਕਤਲ, ਫਿਰੌਤੀ, ਲੁੱਟ-ਖੋਹ ਅਤੇ ਚੇਨ ਸਨੈਚਿੰਗ ਆਦਿ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਪੰਜਾਬ ਦੀ ਸਾਖ ਅਤੇ ਆਰਥਿਕਤਾ ਨੂੰ ਡੂੰਘੀ ਸੱਟ ਵੱਜੀ ਹੈ, ਜੋਕਿ ਬਹੁਤ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ- ਭਾਬੀ ਦੇ ਪਿਆਰ 'ਚ ਅੰਨ੍ਹਾ ਹੋਇਆ ਦਿਓਰ, ਭਜਾਉਣ ਲਈ ਬਿਹਾਰ ਤੋਂ ਪੁੱਜਾ ਜਲੰਧਰ, ਫਿਰ ਜੋ ਹੋਇਆ ਵੇਖ ਟੱਬਰ ਦੇ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਗੈਰ-ਜ਼ਿੰਮੇਵਾਰਾਨਾ ਕਾਰਗੁਜ਼ਾਰੀ ਕਾਰਨ ਵਪਾਰੀ, ਨੌਜਵਾਨ ਪੀ. ਆਪਣੇ ਪਰਿਵਾਰਾਂ ਸਮੇਤ ਪਲਾਇਨ ਕਰਨ ਲਈ ਮਜਬੂਰ ਹੋ ਰਹੇ ਹਨ।
ਇਹ ਵੀ ਪੜ੍ਹੋ- ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8