ਹੜ੍ਹਾਂ ਦੀ ਮੁਆਵਜ਼ਾ ਰਾਸ਼ੀ 'ਤੇ ਅਸ਼ਵਨੀ ਸ਼ਰਮਾ ਨੇ ਚੁੱਕੇ ਸਵਾਲ
Wednesday, Nov 26, 2025 - 06:52 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਕੀਤੀ ਗਈ ਮੁਆਵਜ਼ਾ ਰਾਸ਼ੀ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਾਂਗ ਮੁੱਖ ਮੰਤਰੀ ਭਗਵੰਤ ਮਾਨ ਵੀ ਝੂਠ ਬੋਲਣ ਲੱਗੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਖ ਸਕੱਤਰ ਨੂੰ ਕਹਿਣ ਕਿ ਉਹ ਕੇਂਦਰ ਸਰਕਾਰ ਨੂੰ ਚਿੱਠੀ ਲਿਖਣ ਕਿ 1600 ਕਰੋੜ ਨਹੀਂ ਆਏ। ਚਿੱਠੀ ਦੀ ਕਾਪੀ ਮੈਨੂੰ ਵੀ ਭੇਜ ਦੇਣ ਤਾਂ ਜੋ ਮੈਂ ਕੇਂਦਰ ਨਾਲ ਗੱਲ ਕਰਾਂਗਾ। ਉਨ੍ਹਾਂ ਕਿਹਾ ਕਿ ਜੇ ਮੁੱਖ ਸਕੱਤਰ ਨੇ ਚਿੱਠੀ ਨਾ ਲਿਖੀ ਤਾਂ ਤੁਹਾਡੇ ਇਲਜ਼ਾਮ ਝੂਠੇ ਹਨ, ਬਿਲਕੁਲ ਉਸੇ ਤਰ੍ਹਾਂ ਜਿਵੇਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਤੁਹਾਡੀ ਗਾਰੰਟੀ ਜਾਂ ਸਾਰੇ ਹੜ੍ਹ-ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਤੁਹਾਡਾ ਦਾਅਵਾ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
