ਭਾਜਪਾ ਆਗੂ ਵਲੋਂ ਖੇਤੀ ਕਾਨੂੰਨਾਂ ਦੀ ਤੁਲਨਾ ਜਫ਼ਰਨਾਮੇ ਨਾਲ ਕਰਨ ’ਤੇ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

Sunday, Jan 10, 2021 - 06:36 PM (IST)

ਭਾਜਪਾ ਆਗੂ ਵਲੋਂ ਖੇਤੀ ਕਾਨੂੰਨਾਂ ਦੀ ਤੁਲਨਾ ਜਫ਼ਰਨਾਮੇ ਨਾਲ ਕਰਨ ’ਤੇ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ):  ਬਠਿੰਡਾ  ਨਾਲ ਸੰਬੰਧਤ ਇਕ ਭਾਜਪਾ ਆਗੂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੀ ਤੁਲਨਾ  ਗੁਰੂ ਸਾਹਿਬ ਜੀ ਦੇ ਜਫ਼ਰਨਾਮੇ ਨਾਲ ਕਰਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ।  ਸਾਡੇ ਇਸ ਪ੍ਰਤੀਨਿਧ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰਦੇ ਹੋਏ ਭਾਜਪਾ ਆਗੂ ਆਪਣੀ ਜ਼ਬਾਨ ਤੇ ਕੰਟਰੋਲ ਨਹੀਂ ਕਰ ਰਹੇ ਜਿਸ ਕਾਰਨ  ਉਹ ਅਜਿਹੇ ਗ਼ਲਤ ਅਜਿਹੀ ਗਲਤ ਬਿਆਨਬਾਜ਼ੀ ਕਰਕੇ ਸ਼ਾਂਤਮਈ ਚੱਲ ਰਹੇ ਕਿਸਾਨ ਅੰਦੋਲਨ ਨੂੰ  ਖ਼ਰਾਬ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: 2 ਦਿਨ ਬਾਅਦ ਜੁਆਇਨ ਕਰਨੀ ਸੀ ਸਰਕਾਰੀ ਨੌਕਰੀ, ਪਾਰਟੀ 'ਤੇ ਗਏ ਮੁੰਡੇ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਉਨ੍ਹਾਂ ਹੋਰ ਕਿਹਾ ਕਿ ਇਸ ਸੰਬੰਧੀ   ਬੇਸ਼ੱਕ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਪ੍ਰੰਤੂ ਉਹ  ਇਸ ਮਾਮਲੇ ਵਿੱਚ ਭਾਜਪਾ ਆਗੂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹਨ ਬੀਬੀ ਜਗੀਰ ਕੌਰ ਜੀ ਨੇ ਹੋਰ ਕਿਹਾ ਕਿ ਅਜਿਹਾ ਕਿਸੇ ਨੂੰ ਵੀ ਹੱਕ ਨਹੀਂ ਹੈ ਕਿ ਉਹ  ਗੁਰੂ ਸਾਹਿਬ ਜੀ ਦੇ ਬਰਾਬਰ ਕਿਸੇ ਆਮ ਵਿਅਕਤੀ ਦੀ ਤੁਲਨਾ ਕਰੇ ਅਤੇ ਅਜਿਹੀ ਦੁਖਦਾਈ ਅਤੇ ਗਲਤ ਬਿਆਨਬਾਜ਼ੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਉਨ੍ਹਾਂ ਬੀਬੀ ਜਗੀਰ ਕੌਰ ਨੇ ਹੋਰ ਕਿਹਾ ਕਿ ਅਜਿਹੀ ਗਲਤ ਬਿਆਨਬਾਜ਼ੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਹਰਕਤ  ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ:  ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਵਾਲੇ ਭਾਜਪਾ ਆਗੂ ਦੇ ਘਰ ’ਤੇ ਹਮਲਾ


author

Shyna

Content Editor

Related News