ਮਨੋਰੰਜਨ ਕਾਲੀਆ ਨੇ ਪੁਲਸ ਦੀ ਕਾਰਵਾਈ ’ਤੇ ਉਠਾਏ ਸਵਾਲ, ਸੀ. ਪੀ. ਦਫ਼ਤਰ ਦੇ ਬਾਹਰ ਦਿੱਤਾ ਧਰਨਾ

07/03/2022 12:11:32 PM

ਜਲੰਧਰ (ਗੁਲਸ਼ਨ)– ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਜਲੰਧਰ ਪੁਲਸ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਪੁਲਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ ਅਤੇ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਮੱਕੜ, ਆਸ਼ੀਸ਼ ਚੋਪੜਾ, ਨਰੇਸ਼ ਵਿਜ, ਰਾਜੀਵ ਵਾਲੀਆ, ਜਗਜੀਤ ਸਿੰਘ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।
ਜਾਣਕਾਰੀ ਦਿੰਦਿਆਂ ਕਾਲੀਆ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੰਤੋਸ਼ੀ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਆਪਣੇ ਗੁਆਂਢੀ ਨਾਲ ਕਿਸੇ ਗੱਲ ਤੋਂ ਝਗੜਾ ਹੋਇਆ ਸੀ, ਜਿਸ ਵਿਚ ਪਹਿਲਾਂ ਲਿਖਤੀ ਰਾਜ਼ੀਨਾਮਾ ਹੋ ਗਿਆ। ਬਾਅਦ ਵਿਚ ਉਕਤ ਵਿਅਕਤੀ ਸਮੇਤ ਪਰਿਵਾਰ ਦੇ 5 ਮੈਂਬਰਾਂ ’ਤੇ 107/51 ਦਾ ਪਰਚਾ ਦਰਜ ਕਰ ਦਿੱਤਾ ਗਿਆ, ਜਿਸ ਵਿਚ ਉਸਨੇ ਜ਼ਮਾਨਤ ਲੈ ਲਈ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਤੋਂ ਕੁਝ ਦਿਨਾਂ ਬਾਅਦ ਉਸੇ ਕੇਸ ’ਚ ਇਕ ਨਵੀਂ ਧਾਰਾ 354 ਵੀ ਜੋੜ ਦਿੱਤੀ ਗਈ, ਜਿਸਦਾ ਉਨ੍ਹਾਂ ਵਿਰੋਧ ਕੀਤਾ ਅਤੇ ਪੁਲਸ ਕਮਿਸ਼ਨਰ ਨੂੰ ਇਸ ਦੀ ਇਨਕੁਆਰੀ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ:  ਜਲੰਧਰ: ਸਿਵਲ ਹਸਪਤਾਲ 'ਚ ਮੈਡੀਕਲ ਕਰਵਾਉਣ ਲਿਆਂਦਾ ਹਵਾਲਾਤੀ ਭੱਜਿਆ, ਪੁਲਸ ਦੇ ਫੁੱਲੇ ਹੱਥ-ਪੈਰ

PunjabKesari
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਸੰਧੂ ਨੇ ਏ. ਡੀ. ਸੀ. ਪੀ. 1 ਸੁਹੇਲ ਮੀਰ ਨੂੰ ਇਸ ਕੇਸ ਦੀ ਇਨਕੁਆਰੀ ਮਾਰਕ ਕਰ ਦਿੱਤੀ। ਕਾਲੀਆ ਨੇ ਦੋਸ਼ ਲਾਇਆ ਕਿ ਇਨਕੁਆਰੀ ਪੂਰੀ ਹੋਣ ਤੋਂ ਪਹਿਲਾਂ ਹੀ ਸੂਰਿਆ ਐਨਕਲੇਵ ਦੀ ਪੁਲਸ ਨੇ ਉਕਤ ਵਿਅਕਤੀ ਨੂੰ ਚੁੱਕ ਕੇ ਅੰਦਰ ਕਰ ਦਿੱਤਾ, ਜਦਕਿ ਪੁਲਸ ਨੇ ਉਸ ਨੂੰ ਇਨਕੁਆਰੀ ਵਿਚ ਸ਼ਾਮਲ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੁਲਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਪੁਲਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਧਰਨਾ ਦਿੱਤਾ। ਇਸ ਮੌਕੇ ਪਹੁੰਚੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਅਤੇ ਡੀ. ਸੀ. ਪੀ. ਜਗਮੋਹਨ ਸਿੰਘ ਨੇ ਕਾਲੀਆ ਨੂੰ ਉਚਿਤ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ।

ਇਹ ਵੀ ਪੜ੍ਹੋ: ਐਕਸਾਈਜ਼ ਪਾਲਿਸੀ: ਟੈਂਡਰ ਭਰਨ ਲਈ ਮਹਿਕਮੇ ਨੇ ਦਿੱਤਾ ਇੰਨਾ ਸਮਾਂ, ਅੱਜ ਖੁੱਲ੍ਹਣਗੇ 1500 ਨਵੇਂ ਠੇਕੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News