ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
Thursday, Aug 25, 2022 - 07:02 PM (IST)

ਗੜ੍ਹਸ਼ੰਕਰ— ਗੜ੍ਹਸ਼ੰਕਰ ਤੋਂ ਭਾਜਪਾ ਦੀ ਆਗੂ ਨਿਮਿਸ਼ਾ ਮਹਿਤਾ ਨੇ ਪੰਜਾਬ ਫੇਰੀ ’ਤੇ ਆਏ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਭੇਟ ਪੰਜਾਬ ਨੂੰ ਦੇਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਛੋਟੀ ਜਿਹੀ ਮੁਲਾਕਾਤ ਦੌਰਾਨ ਨਿਮਿਸ਼ਾ ਮਹਿਤਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਭਾਰਤ ਸਰਕਾਰ ਵੱਲੋਂ ਦਿੱਤੇ ਮੈਡੀਕਲ ਕਾਲਜ ਨੂੰ ਛੇਤੀ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਅਤੇ ਦੱਸਿਆ ਕਿ ਕੰਢੀ ਇਲਾਕੇ ਦੇ ਲੋਕ ਗਰੀਬ ਹਨ ਅਤੇ ਇਲਾਜ ਦੀਆਂ ਸਹੂਲਤਾਂ ਨਾ ਹੋਣ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਜਾਂ ਦੂਰ ਦਰਾਡੇ ਜ਼ਿਲ੍ਹਿਆਂ ’ਚ ਇਲਾਜ ਲਈ ਜਾਣਾ ਪੈਂਦਾ ਹੈ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਘਰ, ਭੋਗਪੁਰ ’ਚ ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਇਸ ਮੌਕੇ ਨਿਮਿਸ਼ਾ ਮਹਿਤਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੋਬਾਰਾ ਜਲਦੀ ਪੰਜਾਬ ਫੇਰੀ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੰਜਾਬ ਦੌਰੇ ਨਾਲ ਜਿੱਥੇ ਪੰਜਾਬ ਨੂੰ ਨਵੇਂ ਪ੍ਰਾਜੈਕਟ ਮਿਲਣਗੇ, ਉਥੇ ਹੀ ਉਨ੍ਹਾਂ ਦੀ ਫੇਰੀ ਨਾਲ ਪੰਜਾਬ ਭਾਜਪਾ ਦੇ ਹਰ ਵੱਡੇ ਛੋਟੇ ਵਰਕਰ ਦਾ ਹੌਂਸਲਾ ਵਧੇਗਾ ਅਤੇ ਇਹੀ ਹੌਂਸਲਾ ਅਗਲੀ ਵਿਧਾਨ ਸਭਾ ਚੋਣ ’ਚ ਪੰਜਾਬ ਨੂੰ ਜਿੱਤ ਵੱਲ ਲੈ ਕੇ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ ’ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ