ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਨਾਲ ਭਾਜਪਾ ਵਰਕਰਾਂ ''ਚ ਭਰਿਆ ਉਤਸ਼ਾਹ: ਨਿਮਿਸ਼ਾ ਮਹਿਤਾ
Wednesday, Jul 09, 2025 - 04:45 PM (IST)

ਗੜ੍ਹਸ਼ੰਕਰ- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਇਕਾਈ ਦੇ ਨਵੇਂ ਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਾਜਪਾ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਚੰਡੀਗੜ੍ਹ ਮੁਲਾਕਾਤ ਕਰਕੇ ਵਧਾਈ ਦਿੱਤੀ। ਇਸ ਦੌਰਾਨ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਦਾ ਐਲਾਨ ਹੋਣ ਤੋਂ ਬਾਅਦ ਹਰ ਆਮ ਅਤੇ ਖ਼ਾਸ ਭਾਜਪਾ ਵਰਕਰ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਸ਼ਰਮਾ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਨੇਤਾ ਹਨ ਜੋ ਗ਼ਰੀਬ ਤੋਂ ਗ਼ਰੀਬ ਵਰਕਰ ਦੀ ਬਾਂਹ ਫੜਨ ਵਾਲੇ ਪ੍ਰਧਾਨ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਭਾਜਪਾ ਵਰਕਰਾਂ ਦੀ ਚੜ੍ਹਦੀਕਲਾਂ ਲਈ ਫ਼ੈਸਲੇ ਲਏ ਹਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਏਅਰਪੋਰਟ ਤੋਂ ਹੋਰ ਫਲਾਈਟਾਂ ਹੋਈਆਂ ਸ਼ੁਰੂ
ਉਨ੍ਹਾਂ ਕਿਹਾ ਕਿ ਕਿ ਅਸ਼ਵਨੀ ਕੁਮਾਰ ਸ਼ਰਮਾ ਆਪ ਇਕ ਬੂਥ ਪੱਧਰੀ ਵਰਕਰ ਤੋਂ ਉੱਠ ਕੇ ਪੰਜਾਬ ਦੀ ਵਿਧਾਨ ਸਭਾ ਪਹੁੰਚੇ ਹਨ ਅਤੇ ਵੱਡੇ ਨੇਤਾ ਬਣੇ ਹਨ ਇਸ ਲਈ ਉਹ ਵਰਕਰਾਂ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਛੋਟੇ ਤੋਂ ਛੋਟੇ ਵਰਕਰ ਦੀ ਵੀ ਕਦਰ ਕਰਦੇ ਹਨ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਨੂੰ ਦੋਬਾਰਾ ਪੰਜਾਬ ਭਾਜਪਾ ਦਾ ਪ੍ਰਧਾਨ ਐਲਾਨ ਕੇ ਕੇਂਦਰੀ ਭਾਜਪਾ ਲੀਡਰਸ਼ਿਪ ਨੇ ਪੰਜਾਬ ਭਾਜਪਾ ਵਰਕਰਾਂ ਅੰਦਰ ਇਕ ਨਵੀਂ ਜਾਨ ਫੂਕੀ ਹੈ ਅਤੇ ਹੁਣ ਸਮੂਚੇ ਪੰਜਾਬ ਦੇ ਭਾਜਪਾ ਵਰਕਰ ਚਾਵਾਂ ਨਾਲ ਲਾਮਬੰਦ ਹੋ ਕੇ ਕੰਮ ਕਰਨਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਤਗੜੇ ਹੋ ਕੇ ਪਾਰਟੀ ਦੀ ਲੜਾਈ ਲੜਨਗੇ ਅਤੇ ਪਾਰਟੀ ਨੂੰ ਜਿਤਾਉਣਗੇ। ਨਿਮਿਸ਼ਾ ਮਹਿਤਾ ਨੇ ਅਸ਼ਵਨੀ ਕੁਮਾਰ ਸ਼ਰਮਾ ਦੀ ਇਸ ਨਿਯੁਕਤੀ ਲਈ ਕੇਂਦਰੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ, DC ਨੇ ਕੀਤੀ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e