ਨਿਮਿਸ਼ਾ ਮਹਿਤਾ ਨੇ ਘੇਰੀ ''ਆਪ'' ਸਰਕਾਰ! ਅਫ਼ਸਰ ਦੀ ਖ਼ੁਦਕੁਸ਼ੀ ਨੂੰ ''ਗੁੰਡਾਗਰਦੀ'' ਦਾ ਸਬੂਤ ਦੱਸਿਆ
Saturday, Mar 21, 2026 - 06:58 PM (IST)
ਗੜ੍ਹਸ਼ੰਕਰ (ਵੈੱਬ ਡੈਸਕ)- ਗੜ੍ਹਸ਼ੰਕਰ ਤੋਂ ਭਾਜਪਾ ਦੀ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਨੂੰ ਸਰਕਾਰ ਦੀ ਕਥਿਤ 'ਗੁੰਡਾਗਰਦੀ' ਦਾ ਸਿੱਧਾ ਸਬੂਤ ਕਰਾਰ ਦਿੱਤਾ ਹੈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਦਿਆਂ ਕਿਹਾ ਕਿ ਇਹ ਮਾਮਲਾ ਸਾਫ਼ ਕਰਦਾ ਹੈ ਕਿ ਮੌਜੂਦਾ ਸ਼ਾਸਨ ਅਧੀਨ ਅਫ਼ਸਰਸ਼ਾਹੀ ਕਿਸ ਕਦਰ ਦਬਾਅ ਹੇਠ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: DM ਗਗਨਦੀਪ ਖ਼ੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਖੋਲ੍ਹੇ ਵੱਡੇ ਰਾਜ਼, ਚਿੱਠੀਆਂ ਲਿਆਂਦੀਆਂ ਸਾਹਮਣੇ
ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਸਰਕਾਰ ਦੇ 'ਕੱਟੜ ਇਮਾਨਦਾਰੀ' ਦੇ ਦਾਅਵਿਆਂ ਦੀ ਪੋਲ ਖੋਲ੍ਹਦੇ ਕਿਹਾ ਕਿ ਇਸ ਘਟਨਾ ਨੇ ਸਰਕਾਰ ਦਾ ਅਸਲੀ ਸੱਚ ਲੋਕਾਂ ਦੇ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜਿਸ ਤਰ੍ਹਾਂ ਅਫ਼ਸਰਾਂ ਨੂੰ ਦਬਾਇਆ ਜਾ ਰਿਹਾ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਅਸਲ 'ਚ ਕਿੰਨੀ 'ਇਮਾਨਦਾਰੀ' ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: 2 ਜਵਾਨ ਪੁੱਤ ਖਾ ਗਿਆ ਨਸ਼ਾ, ਘਰ 'ਚ ਛੱਡੇ ਸਿਰਫ਼ ਬਜ਼ੁਰਗ ਮਾਪੇ, ਬਰਬਾਦ ਹੋਇਆ ਪੂਰਾ ਪਰਿਵਾਰ
ਸੀ. ਬੀ. ਆਈ. ਜਾਂਚ ਦੀ ਮੰਗ
ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਕੇਸ ਸੌਂਪਣ ਦੀ ਪੁਰਜ਼ੋਰ ਮੰਗ ਕੀਤੀ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਸ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਰੱਖੀ ਜਾ ਸਕਦੀ। ਨਿਮਿਸ਼ਾ ਮਹਿਤਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਸਰਕਾਰ ਆਪਣੇ ਮੰਤਰੀ ਨੂੰ ਬਚਾਉਣ ਲਈ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ 'ਕਲੀਨ ਚਿੱਟ' ਦੇ ਦੇਵੇਗੀ। ਉਨ੍ਹਾਂ ਮੁਤਾਬਕ ਇਹ ਕਦਮ ਲੋਕਾਂ ਲਈ ਇਕ ਹੋਰ ਸਬੂਤ ਹੋਵੇਗਾ ਕਿ ਇਹ ਸਰਕਾਰ ਕਿਸੇ ਨੂੰ ਇਨਸਾਫ਼ ਦੇਣ ਦੇ ਸਮਰੱਥ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
