PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ ''ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ

Wednesday, Oct 07, 2026 - 05:41 PM (IST)

PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ ''ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ

ਜਲੰਧਰ (ਸੋਨੂੰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ 'ਤੇ ਭਾਜਪਾ ਵੱਲੋਂ ਜਲੰਧਰ 'ਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਭਾਜਪਾ ਦੀ ਤਮਾਮ ਲੀਡਰਸ਼ਿਪ ਮੌਜੂਦ ਰਹੀ। ਭਾਜਪਾ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਇਸ ਮੌਕੇ 'ਤੇ ਆਮ ਆਦਮੀ ਪਾਰਟੀ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਲ 2047 ਤੱਕ ਵਿਕਸਿਤ ਭਾਰਤ ਬਣਾਉਣ ਦਾ ਸੁਫ਼ਨਾ ਵੇਖਿਆ ਹੈ ਅਤੇ ਭਾਜਪਾ ਵਰਕਰ ਇਸ ਟੀਚੇ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨੂੰ ਵੀ ਦੋਬਾਰਾ ਵਿਕਸਿਤ ਅਤੇ ਖ਼ੁਸ਼ਹਾਲ ਬਣਾਉਣ ਦਾ ਸੰਕਲਪ ਲਿਆ ਜਾਵੇਗਾ। ਅੰਗੁਰਾਲ ਨੇ ਕਿਹਾ ਕਿ 7 ਅਕਤੂਬਰ 2001 ਨੂੰ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਜ਼ਿੰਮੇਵਾਰੀ ਸੰਭਾਲੀ ਸੀ। ਗੁਜਰਾਤ ਦੇ ਲੋਕਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਅਤੇ ਇਸ ਤੋਂ ਬਾਅਦ ਪੂਰੇ ਦੇਸ਼ ਨੇ ਵੀ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਦਾ ਸੁਪਨਾ ਵੇਖ ਰਹੇ ਹਨ ਅਤੇ ਭਾਜਪਾ ਵਰਕਰ ਪੰਜਾਬ ਨੂੰ ਵੀ ਉਸ ਵਿਕਸਿਤ ਭਾਰਤ ਦਾ ਮਜ਼ਬੂਤ ਹਿੱਸਾ ਬਣਾਉਣ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਕਦੇ ‘ਰੰਗਲਾ ਪੰਜਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਪਰ ਅੱਜ ਨਸ਼ੇ, ਅਪਰਾਧ, ਭ੍ਰਿਸ਼ਟਾਚਾਰ ਅਤੇ ਕਰਜ਼ੇ ਕਾਰਨ ਸੂਬੇ ਦੀ ਸਥਿਤੀ ਚਿੰਤਾਜਨਕ ਹੋ ਗਈ ਹੈ। ਉਨ੍ਹਾਂ ਨਸ਼ੇ ਖ਼ਿਲਾਫ਼ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਵਾਈ 'ਤੇ ਸਵਾਲ ਚੁੱਕਦੇ ਕਿਹਾ ਕਿ ਨਸ਼ੇ ਕਾਰਨ ਜਿਨ੍ਹਾਂ ਮਾਵਾਂ ਨੇ ਆਪਣੇ ਜਵਾਨ ਪੁੱਤ ਗੁਆਏ ਹਨ, ਭਾਜਪਾ ਉਨ੍ਹਾਂ ਦੀ ਆਵਾਜ਼ ਬਣ ਕੇ ਪੰਜਾਬ ਨੂੰ ਬਚਾਉਣ ਦੀ ਲੜਾਈ ਲੜੇਗੀ।

ਸੀ. ਬੀ. ਆਈ. ਦੀ ਕਾਰਵਾਈ ਨੂੰ ਲੈ ਕੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਇਹ ਕਾਰਵਾਈ ਹਾਈਕੋਰਟ ਦੇ ਹੁਕਮ ਤੋਂ ਬਾਅਦ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਈ. ਡੀ. ਵੱਲੋਂ ਪੰਜਾਬ ਦੇ ਡੀ. ਜੀ. ਪੀ. ਨੂੰ ਤਿੰਨ ਵਾਰ ਨੋਟਿਸ ਦਿੱਤੇ ਗਏ ਸਨ ਪਰ ਪੰਜਾਬ ਪੁਲਸ ਨੇ ਢੁੱਕਵੀਂ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਸ ਅਤੇ ਅਧਿਕਾਰੀ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ। ਅੰਗੁਰਾਲ ਨੇ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਸਰਕਾਰ ਦੇ ਦਬਾਅ 'ਚ ਕੰਮ ਕੀਤਾ ਜਾਂ ਸਰਕਾਰ ਦੇ ਚਹੇਤੇ ਬਣ ਕੇ ਨਿਯਮਾਂ ਦੇ ਉਲਟ ਕੰਮ ਕੀਤਾ, ਉਨ੍ਹਾਂ ਨੂੰ ਵੀ ਜਾਂਚ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਵਾਲਾ ਵਿਅਕਤੀ ਭਾਵੇਂ ਕਿੰਨਾ ਵੀ ਵੱਡਾ ਅਹੁਦੇਦਾਰ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸਰਕਾਰ ਦੇ ਕੁਝ ਨੇਤਾਵਾਂ ਅਤੇ ਕਰੀਬੀਆਂ ਖਿਲਾਫ ਕਾਰਵਾਈ ਨੂੰ ਅੰਤਿਮ ਕਾਰਵਾਈ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਿਰਫ਼ ‘ਟ੍ਰੇਲਰ’ ਹੈ ਅਤੇ ਆਉਣ ਵਾਲੇ ਸਮੇਂ 'ਚ ਕਈ ਹੋਰ ਲੋਕਾਂ ਦੀ ਭੂਮਿਕਾ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਨਾਲ ਧੋਖਾ ਕੀਤਾ ਅਤੇ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਨੂੰ ਜਵਾਬ ਦੇਣਾ ਹੋਵੇਗਾ।

PunjabKesari

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

ਉਨ੍ਹਾਂ ਨੇ ਕਿਹਾ ਕਿ ਆਏ ਦਿਨ ਸਰਪੰਚਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਪਾਰੀਆਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਕਈ ਲੋਕ ਅਸੁਰੱਖਿਆ ਕਾਰਨ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਿਸ ‘ਰੰਗਲੇ ਪੰਜਾਬ’ ਦਾ ਸੁਫ਼ਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਖਾਇਆ ਸੀ, ਉਹ ਅੱਜ ‘ਕੰਗਲਾ ਪੰਜਾਬ’ ਬਣ ਗਿਆ ਹੈ। ਅੰਗੁਰਾਲ ਨੇ ਦੋਸ਼ ਲਾਇਆ ਕਿ ਸਰਕਾਰ ਦੇ ਪੱਧਰ 'ਤੇ ਅਧਿਕਾਰੀਆਂ ਦੀ ਮਨਮਰਜ਼ੀ ਨਾਲ ਬਦਲੀ-ਪੋਸਟਿੰਗ ਕੀਤੀ ਗਈ ਅਤੇ ਕੁਝ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਲੋਕਾਂ ਨੂੰ ਕਥਿਤ ਤੌਰ 'ਤੇ ਫਾਇਦਾ ਪਹੁੰਚਾਇਆ ਗਿਆ। ਉਨ੍ਹਾਂ ਕੁਝ ਮਾਮਲਿਆਂ 'ਚ ਦੋਸ਼ੀ ਲੋਕਾਂ ਨੂੰ ਕਲੀਨ ਚਿੱਟ ਦਿੱਤੇ ਜਾਣ 'ਤੇ ਵੀ ਸਵਾਲ ਚੁੱਕੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨ੍ਹਾਂ ਮਾਮਲਿਆਂ 'ਚ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਭ੍ਰਿਸ਼ਟਾਚਾਰ ਅਤੇ ਨਸ਼ੇ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਨੂੰ ਦੁਬਾਰਾ ‘ਰੰਗਲਾ ਪੰਜਾਬ’ ਬਣਾਉਣ ਲਈ ਮੈਦਾਨ ਵਿੱਚ ਉਤਰੇਗੀ ਅਤੇ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਸੱਤਾ ਤਬਦੀਲੀ ਦੀ ਦਿਸ਼ਾ ਵਿੱਚ ਕੰਮ ਕਰੇਗੀ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News