ਭਾਜਪਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਕੀਤੀ ਸ਼ੁਰੂਆਤ
Monday, Sep 15, 2025 - 05:49 PM (IST)

ਜਲੰਧਰ (ਵੈੱਬ ਡੈਸਕ)- ਭਾਜਪਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮੱਗਰ ਦੀ ਵੰਡ ਦੀ ਸ਼ੁਰੂਆਤ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਵੱਲੋਂ ਪਿੰਡ ਰਾਮਪੁਰ ਬਿਲੜੋਂ ਤੋਂ ਪਾਰਟੀ ਦੇ ਵਾਈਸ ਪ੍ਰਧਾਨ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਇੰਚਾਰਜ ਡਾ. ਸੁਭਾਸ਼ ਸ਼ਰਮਾ ਕੋਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡ ਕੇ ਕਰਵਾਈ ਗਈ। ਪਿੰਡ ਰਾਮਪੁਰ ਬਿਲੜੋਂ ਦੇ ਕਰੀਬ 175 ਪਰਿਵਾਰਾਂ ਵਿਚ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ। ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੇ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਸਮਝਦੀ ਹੈ ਅਤੇ ਇਸ ਦੁੱਖ਼ ਦੀ ਘੜੀ ਵਿਚ ਪੰਜਾਬ ਦੇ ਲੋਕਾਂ ਦੇ ਬਿਲਕੁਲ ਨਾਲ ਖੜ੍ਹੀ ਹੈ। ਇਸੇ ਕਰਕੇ ਕੇਂਦਰੀ ਭਾਜਪਾ ਨੇ ਪੰਜਾਬ ਭਾਜਪਾ ਨੇਤਾਵਾਂ ਦੀ ਡਿਊਟੀ ਲਾਈ ਹੈ ਕਿ ਉਹ ਪਿੰਡ-ਪਿੰਡ ਜਾ ਕੇ ਪ੍ਰਭਾਵਿਤ ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ।
ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ
ਇਸ ਸਮਾਗਮ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਸਾਰੇ ਹੜ੍ਹ ਪ੍ਰਬਾਵਿਤ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਪਿੰਡਾਂ ਤੱਕ ਰਾਹਤ ਸਮੱਗਰੀ ਆਪ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ਸੰਭਾਲ ਕੇ ਬੈਠੀ ਹੈ ਅਤੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਕੰਮ ਇਨ੍ਹਾਂ ਸੱਤਾਧਾਰੀ ਨੇਤਾਵਾਂ ਨੂੰ ਕਰਨਾ ਚਾਹੀਦਾ ਹੈ ਪਰ ਇਸ ਦੇ ਉਲਟ ਬੇਸ਼ੱਕ ਪੰਜਾਬ ਵਿਚ ਭਾਜਪਾ ਸੱਤਾ ਤੋਂ ਬਾਹਰ ਬੈਠੀ ਹੈ ਪਰ ਭਾਜਪਾ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦਾ ਹਾਲ ਵੀ ਪੁੱਛ ਰਹੀ ਹੈ ਅਤੇ ਉਨ੍ਹਾਂ ਤੱਕ ਰਾਹਤ ਸਮੱਗਰੀ ਵੀ ਪਹੁੰਚਾ ਰਹੀ ਹੈ।
ਨਿਮਿਸ਼ਾ ਮਹਿਤਾ ਨੇ ਕਿਹਾ ਕਿ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਜਵਾਬ ਦੇਵੇ ਕਿ ਇਸ ਦੁੱਖ਼ ਦੇ ਸਮੇਂ ਵਿਚ ਜਦੋਂ ਹਲਕੇ ਦੇ ਗ਼ਰੀਬ ਹੜ੍ਹਾਂ ਦੀ ਮਾਰ ਨਾਲ ਜੂਝ ਰਹੇ ਹਨ ਤਾਂ ਉਹ ਲੋਕਾਂ ਤੋਂ ਪਰੇ ਵਿਦੇਸ਼ਾਂ ਦੀ ਸੈਰ ਕਰਨ ਕਿਉਂ ਪੁੱਜੇ ਹੋਏ ਹਨ। ਰੋੜੀ ਦਾ ਫਰਜ਼ ਇਸ ਦੁੱਖ਼ਦਾਈ ਹਾਲਾਤ ਵਿਚ ਸੈਰ-ਸਪਾਟਾ ਨਹੀਂ ਸਗੋਂ ਲੋਕਾਂ ਤੱਕ ਰਾਹਤ ਪਹੁੰਚਾਉਣ ਦਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ! ਪਿੰਡਾਂ 'ਚ ਮਤੇ ਪਾਸ ਕਰਕੇ ਲਏ ਗਏ ਵੱਡੇ ਫ਼ੈਸਲੇ
ਨਿਮਿਸ਼ਾ ਮਹਿਤਾ ਨੇ ਕਿਹਾ ਕਿ ਡਾਕਟਰ ਸੁਭਾਸ਼ ਸ਼ਰਮਾ ਅਤੇ ਉਹ ਦੋਵੇਂ ਭਾਜਪਾ ਦੇ ਬੇਸ਼ੱਕ ਹਾਰੇ ਹੋਏ ਨੇਤਾ ਹਨ ਪਰ ਅੱਜ ਲੋਕਾਂ ਵਿਚ ਪਹੁੰਚ ਕਰ ਰਹੇ ਹਨ ਪਰ ਜਿੱਤੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਐੱਮ. ਪੀ. ਮਾਲਵਿੰਦਰ ਸਿੰਘ ਕੰਗ ਦੋਵੇਂ ਹੀ ਜ਼ਮੀਨੀ ਪੱਧਰ 'ਤੇ ਗ਼ਰੀਬਾਂ ਨਾਲ ਕਿੱਧਰੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਗੜ੍ਹਸ਼ੰਕਰ ਦੇ ਲੋਕਾਂ ਲਈ ਡਟੇ ਰਹਿਣਗੇ ਅਤੇ ਪਿੰਡ-ਪਿੰਡ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣਗੇ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e