''ਆਪ'' ਸਰਕਾਰ ਦੀ ਤਾਨਾਸ਼ਾਹੀ ਕਾਰਵਾਈ ਖ਼ਿਲਾਫ਼ ਭਾਜਪਾ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Friday, Aug 22, 2025 - 06:24 PM (IST)

ਗੜ੍ਹਸ਼ੰਕਰ- ਭਾਜਪਾ ਵੱਲੋਂ ਲੋਕਾਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਤਾਨਾਸ਼ਾਹੀ ਹੁਕਮਾਂ ਖ਼ਿਲਾਫ਼ ਅੱਜ ਗੜ੍ਹਸ਼ੰਕਰ ਹਲਕਾ ਦੀ ਭਾਜਪਾ ਇਕਾਈ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰਾ ਕਰਨ ਲਈ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੇ ਘਰ ਤੋਂ ਬੰਗਾ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਫਿਰ ਤਕਰੀਰਾਂ ਤੋਂ ਬਾਅਦ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਨਿਮਿਸ਼ਾ ਮਹਿਤਾ ਨੇ ਐਲਾਨ ਕੀਤਾ ਕਿ ਬੇਸ਼ਕ ਉਨ੍ਹਾਂ ਨੂੰ ਘਰ ਵਿਚ ਨਜ਼ਰ ਬੰਦ ਕਰਕੇ ਲੋਕਾਂ ਦਾ ਕੰਮ ਕਰਨ ਤੋਂ ਰੋਕਣ ਦੀ ਆਮ ਆਦਮੀ ਪਾਰਟੀ ਵੱਲੋਂ ਕੋਝੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਇਕ ਕੈਂਪ ਦੋਬਾਰਾ ਸ਼ੁਰੂ ਕਰਨਗੇ ਅਤੇ ਆਮ ਆਦਮੀ ਪਾਰਟੀ ਦੀਆਂ ਹੋਛੀਆਂ ਚਾਲਾਂ ਤੋਂ ਨਹੀਂ ਡਰਨਗੇ। ਇਸ ਮੌਕੇ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੇ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਇਸ ਮੌਕੇ ਨਿਮਿਸ਼ਾ ਮਹਿਤਾ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਲਈ ਪਿਛਲੇ 2 ਮਹੀਨਿਆਂ ਤੋਂ ਪੰਜਾਬ ਵਿਚ ਵੱਖ-ਵੱਖ ਜਗ੍ਹਾ ਭਾਜਪਾ ਕੈਂਪ ਲੱਗ ਰਹੇ ਹਨ ਅਤੇ ਭਾਜਪਾ ਰੋਜ਼ਾਨਾ ਲੋਕਾਂ ਦੇ ਬੀਮੇ ਕਾਰਡ, ਈ-ਸ਼੍ਰਮ ਕਾਰਡ ਬਣਾ ਕੇ ਲੋਕਾਂ ਨੂੰ ਲਾਭ ਦੇਣ ਦਾ ਕੰਮ ਕਰ ਰਹੀ ਹੈ ਪਰ ਲੋਕਾਂ ਤੱਕ ਭਾਜਪਾ ਕੇਂਦਰੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਉਣ ਨਾਲ ਜਨਤਾ ਵਿਚ ਨਿੱਤ ਦਿਨ ਵਧ ਰਹੀ ਭਾਜਪਾ ਦੀ ਲੋਕਪ੍ਰਿਯਤਾ ਤੋਂ ਬੋਖਲਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੈਂਪ ਬੰਦ ਕਰਨ ਦੇ ਤਾਨਾਸ਼ਾਹੀ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੱਸੇ ਕਿ ਆਖ਼ਿਰ ਕਿਉਂ ਗ਼ਰੀਬਾਂ, ਮਜ਼ਦੂਰਾਂ ਤੱਕ ਸਹੂਲਤਾਂ ਪਹੁੰਚਣ ਦੇਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਰੋੜੇ ਅਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਭਾਜਪਾ ਸਰਕਾਰ ਲੋਕਾਂ ਨੂੰ ਘਰਾਂ ਨੂੰ ਪੱਕੇ ਕਰਨ ਲਈ ਡੇਢ ਲੱਖ ਰੁਪਏ ਦੇ ਰਹੀ ਹੈ। ਪਖ਼ਾਨੇ ਬਣਾਉਣ ਲਈ 15 ਹਜ਼ਾਰ ਰੁਪਏ ਦੇ ਰਹੀ ਹੈ। ਲੋਕਾਂ ਨੂੰ ਬੀਮੇ ਦੀ ਸਹੂਲਤ ਦੇ ਰਹੀ ਹੈ। ਮਜ਼ਦੂਰਾਂ ਨੂੰ ਈ-ਸ਼੍ਰਮ ਕਾਰਡ ਦੇ ਰਹੀ ਹੈ। ਔਰਤਾਂ ਨੂੰ ਸਿਲਾਈ ਮਸ਼ੀਨਾਂ ਦੇਣ ਦੇ ਨਾਲ-ਨਾਲ ਕਿਸਾਨਾਂ ਨੂੰ ਮੌਕੇ ਉਤੇ ਕਿਸਾਨ ਸਨਮਾਨ ਨਿੱਧੀ ਵਾਸਤੇ ਈ-ਕੇ. ਵਾਈ. ਸੀ. ਕਰਕੇ ਦੇ ਰਹੀ ਹੈ।
ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਜ਼ਰੀਏ ਭਾਜਪਾ ਪਿੰਡ-ਪਿੰਡ ਜਾ ਕੇ ਲੋਕਾਂ ਦਾ ਕਿਰਾਇਆ ਖ਼ਰਚਾਏ ਬਗੈਰ ਅਤੇ ਦਫ਼ਤਰਾਂ ਦੇ ਚੱਕਰ ਪੁਆਏ ਬਗੈਰ ਲੋਕਾਂ ਦਾ ਕੰਮ ਲੋਕਾਂ ਦੇ ਪਿੰਡਾਂ ਵਿਚ ਜਾ ਕੇ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਨੇ ਕੈਂਪ ਰੋਕਣ ਦੇ ਹੁਕਮ ਜਾਰੀ ਕਰਕੇ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਨੂੰ ਗ਼ਰੀਬਾਂ ਤੱਕ ਸੁਵਿਧਾ ਪਹੁੰਚਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ ਅਤੇ ਇਹ ਲੋਕ ਗ਼ਰੀਬਾਂ ਨੂੰ ਤਰੱਕੀ ਕਰਦੇ ਨਹੀਂ ਵੇਖ ਸਕਦੇ। ਆਮ ਆਦਮੀ ਪਾਰਟੀ ਨੇ ਕੈਂਪ ਬੰਦ ਕਰਵਾ ਕੇ ਆਪਣੀ ਅਸਲੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ ਕਿ ਉਹ ਗ਼ਰੀਬਾਂ ਅਤੇ ਸਾਧਾਰਣ ਲੋਕਾਂ ਦੇ ਹੱਕ ਦੀ ਸਰਕਾਰ ਨਹੀਂ ਹੈ।
ਇਹ ਵੀ ਪੜ੍ਹੋ: ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਜਾਰੀ ਕੀਤੇ ਵਿਸ਼ੇਸ਼ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e