ਜਲੰਧਰ ''ਚ ਵੀ ਹੋ ਗਿਆ ਬਲੈਕਆਊਟ
Friday, May 09, 2025 - 09:16 PM (IST)

ਜਲੰਧਰ : ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਬਟਾਲਾ ਆਦਿ ਜ਼ਿਲਿਆਂ ਤੋਂ ਬਾਅਦ ਹੁਣ ਜਲੰਧਰ ਦੇ ਕਈ ਇਲਾਕਿਆਂ ਵਿਚ ਵੀ ਬਲੈਕਆਊਟ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਫਿਰਜ਼ੋਰ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪਠਾਨਕੋਟ ਵਿਚ ਵੀ ਡਰੋਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਗੋਲੀਆਂ ਦੀ ਆਵਾਜ਼ ਸੁਣੀ ਗਈ ਹੈ। ਇਸ ਦੇ ਨਾਲ ਹੀ ਭਾਰਤ ਨੇ ਆਪਣੇ ਸਾਰੇ ਡਿਫੈਂਸ ਸਿਸਟਮ ਐਕਟਿਵ ਕਰ ਦਿੱਤੇ ਗਏ ਹਨ। ਇਸ ਦੌਰਾਨ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਠਾਨਕੋਟ ਵਿਚ 10 ਦੇ ਕਰੀਬ ਡਰੋਨ ਧਮਾਕੇ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।