ਬਜ਼ੁਰਗ ਔਰਤ ਦੇ ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਚੋਰੀ ਕਰਨ ਆਏ ਰਿਸ਼ਤੇਦਾਰ ਨੇ ਹੀ ਕੀਤਾ ਸੀ ਕਤਲ

Sunday, Oct 30, 2022 - 06:48 PM (IST)

ਬਜ਼ੁਰਗ ਔਰਤ ਦੇ ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਚੋਰੀ ਕਰਨ ਆਏ ਰਿਸ਼ਤੇਦਾਰ ਨੇ ਹੀ ਕੀਤਾ ਸੀ ਕਤਲ

ਸੁਲਤਾਨਪੁਰ ਲੋਧੀ (ਸੁਰਿੰਦਰ ਸੋਢੀ) : ਸੁਲਤਾਨਪੁਰ ਲੋਧੀ ਦੀ ਪੁਲਸ ਨੇ 16 ਅਕਤੂਬਰ ਦੀ ਰਾਤ ਨੂੰ ਪਿੰਡ ਤਰਫਹਾਜੀ ’ਚ ਬਜ਼ੁਰਗ ਔਰਤ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਜ਼ਿਕਰਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਪਿੰਡ ਤਰਫਹਾਜੀ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤਰਫਹਾਜੀ ਥਾਣਾ ਸੁਲਤਾਨਪੁਰ ਲੋਧੀ ਦੇ ਵੱਡੇ ਭਰਾ ਲੇਟ ਜਰਨੈਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤਰਫਹਾਜੀ ਥਾਣਾ ਸੁਲਤਾਨਪੁਰ ਲੋਧੀ ਦੇ ਘਰ ਅੰਦਰ ਦਾਖਲ ਹੋ ਕੇ ਮਾਤਾ ਹਰਬੰਸ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਤਰਫਹਾਜੀ ਥਾਣਾ ਸੁਲਤਾਨਪੁਰ ਲੋਧੀ ਦਾ ਕੋਠੀ ਦੀ ਪੋਰਚ ਵਿੱਚ ਮੰਜੇ ਤੇ ਸੁੱਤੀ ਦੇ ਕੱਪੜੇ ਨਾਲ ਲੱਤਾਂ ਬਾਂਹਾ ਬੰਨ੍ਹ ਕੇ ਮੂੰਹ ਵਿਚ ਰੁਮਾਲ ਤੁੰਨ ਕੇ ਕਤਲ ਕਰ ਦਿੱਤਾ ਸੀ। ਜਿਸ ’ਤੇ  ਮੁਕੱਦਮਾ ਨੰਬਰ 282 ਮਿਤੀ 16-10-2022 ਅ/ਧ 302 ਭ: ਦੰ ਥਾਣਾ ਸੁਲਤਾਨਪੁਰ ਲੋਧੀ ਬਰਖਿਲਾਫ ਨਾਮਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਇਸ ਦੌਰਾਨ ਐੱਸ. ਆਈ. ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਖਬਰ ਖਾਸ ਦੀ ਇਤਲਾਹ ’ਤੇ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਸਤਵਿੰਦਰ ਸਿੰਘ ਵਾਸੀ ਮਹੱਲਾ ਅਰੋੜਾ ਰਸਤਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਦੋਸ਼ੀ ਅਮਨਦੀਪ ਸਿੰਘ ਉਰਫ ਅਮਨ ਨੇ ਦੱਸਿਆ ਕਿ ਮੈਂ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਚੋਰੀ ਕਰਨ ਦੀ ਨੀਅਤ ਨਾਲ ਮਾਸੀ ਦੇ ਘਰ ਗਿਆ ਸੀ। ਜਿਥੇ ਹਰਬੰਸ ਕੌਰ ਨੇ ਉਸ ਨੂੰ ਪਛਾਣ ਲਿਆ ਸੀ, ਜਿਸ ਕਰਕੇ ਉਸ ਨੇ ਅਤੇ ਉਸਦੇ ਤਿੰਨ ਹੋਰ ਸਾਥੀਆਂ ਨੇ ਹਮ-ਮਸ਼ਵਰਾ ਹੋ ਕੇ ਹਰਬੰਸ ਕੌਰ ਦਾ ਕਤਲ ਕੀਤਾ ਸੀ, ਜਿਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕਤਲ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮੁਕੱਦਮੇ ’ਚ ਦੂਸਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਬੰਦ ਕੀਤਾ ਜਾਵੇਗਾ।
 


author

Manoj

Content Editor

Related News