ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ
Monday, Jun 15, 2020 - 06:34 PM (IST)

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ) - ਵਿਸ਼ਵ ਖੂਨ ਦਾਨ ਦਿਵਸ 'ਤੇ ਯੂਥ ਅਕਾਲੀ ਦਲ ਵੱਲੋਂ ਸੰਤ ਬਾਬਾ ਰੰਗੀ ਰਾਮ ਚੈਰੀਟੇਬਲ ਹਸਪਤਾਲ ਜਾਜਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਸੱਚਖੰਡ ਵਾਸੀ ਸੰਤ ਬਾਬਾ ਰਾਮਦਾਸ ਜੀ ਨੂੰ ਸਮਰਪਿਤ ਅਤੇ ਹਸਪਤਾਲ ਦੇ ਐਮ.ਡੀ ਹਰਦੀਪ ਸਿੰਘ ਲਵਲੀ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਗੂ ਸੁਖਵਿੰਦਰ ਸਿੰਘ ਮੂਨਕ ਨੇ ਕਰਦੇ ਹੋਏ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ ਅਤੇ ਸਾਡੇ ਵੱਲੋਂ ਕੀਤਾ ਗਿਆ ਖ਼ੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਇਸ ਲਈ ਸਾਨੂੰ ਹਮੇਸ਼ਾ ਹੀ ਖੂਨਦਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਯੂਥ ਆਗੂ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਸ਼੍ਰੋਮਣੀ ਯੂਥ ਅਕਾਲੀ ਦਲ ਹਮੇਸ਼ਾ ਹਮੇਸ਼ਾ ਹੀ ਖੂਨ ਦਾਨ ਦੀ ਮੁਹਿੰਮ ਵਿਚ ਵੱਧ ਚੜ ਕੇ ਯੋਗਦਾਨ ਪਾਏਗਾ। ਜੇਕਰ ਕਿਸੇ ਵੀ ਲੋੜਵੰਦ ਮਰੀਜ਼ ਨੂੰ ਖੂਨ ਦੀ ਲੋੜ ਹੋਵੇਗੀ। ਉੱਥੇ ਯੂਥ ਅਕਾਲੀ ਦਲ ਅੱਗੇ ਹੋ ਕੇ ਜਿੰਮੇਵਾਰ ਨਿਭਾਏਗਾ। ਇਸ ਮੌਕੇ 15 ਨੌਜਵਾਨਾਂ ਨੇ ਖ਼ੂਨਦਾਨ ਕੀਤਾ! ਇਸ ਮੌਕੇ ਸਰਬਜੀਤ ਸਿੰਘ ਮੋਮੀ,ਸੁਖਵਿੰਦਰ ਸਿੰਘ ਮੂਨਕ,ਇਸ ਮੌਕੇ ਡਾ.ਜਗਦੇਵ ਸਿੰਘ ਗਰੇਵਾਲ,ਹਰਦੀਪ ਸਿੰਘ ਲਵਲੀ,,ਕਿਰਪਾਲ ਸਿੰਘ ਜਾਜਾ,ਪਰਮਿੰਦਰ ਸਿੰਘ ਸੋਨੀ ਆਦਿ ਹਾਜ਼ਰ ਸਨ।