ਹੁਸ਼ਿਆਰਪੁਰ ''ਚ ਨੌਜਵਾਨਾਂ ਨੇ 98 ਯੂਨਿਟ ਖ਼ੂਨਦਾਨ ਕਰਕੇ ਦਿੱਤੀ ਲਾਲਾ ਜੀ ਨੂੰ ਸ਼ਰਧਾਂਜਲੀ

09/10/2023 12:14:55 PM

ਹੁਸ਼ਿਆਰਪੁਰ (ਰਾਜੇਸ਼ ਜੈਨ)-ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਪੰਜਾਬ ਕੇਸਰੀ ਗਰੁੱਪ ਆਫ ਨਿਊਜ਼ ਪੇਪਰਜ਼ ਦੇ ਸੰਸਥਾਪਕ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 42ਵੀਂ ਬਰਸੀ ਦੇ ਮੌਕੇ ’ਤੇ ਬੀਤੇ ਦਿਨ ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਐੱਸ. ਡੀ. ਕਾਲਜ ਕੰਪਲੈਕਸ ’ਚ ਮੈਗਾ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਦਿ ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਦਾ ਵੀ ਇਸ ਕੈਂਪ ’ਚ ਪ੍ਰਸ਼ੰਸਾਯੋਗ ਸਹਿਯੋਗ ਰਿਹਾ। ਇਸ ਮੌਕੇ ਨੌਜਵਾਨਾਂ ਨੇ 98 ਯੂਨਿਟ ਖ਼ੂਨਦਾਨ ਕਰਕੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾਂਜਲੀ ਦਿੱਤੀ।

ਮਹਾਮੰਡਲੇਸ਼ਵਰ ਸਵਾਮੀ ਪ੍ਰਕਾਸ਼ਾਨੰਦ ਜੀ ਚੰਬਾ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਮੰਤਰਾਂ ਦੇ ਉਚਾਰਨ ਨਾਲ ਕੈਂਪ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਾਲਾ ਜਗਤ ਨਾਰਾਇਣ ਜੀ ਅਤੇ ਸ਼੍ਰੀ ਵਿਜੇ ਚੋਪੜਾ ਨਾਲ ਆਪਣੇ ਸੰਬੰਧਾਂ ਦਾ ਜ਼ਿਕਰ ਕਰਦੇ ਹੋਏ ਯਾਦ ਕੀਤਾ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਪ੍ਰੋਗਰਾਮ ’ਚ ਸ਼ਿਰਕਤ ਕੀਤੀ ਅਤੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਕਿਹਾ ਕਿ ਲਾਲਾ ਜਗਤ ਨਾਰਾਇਣ ਜੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੇ ਪ੍ਰਾਣਾਂ ਦੀ ਬਲੀ ਦਿੱਤੀ। ਉਨ੍ਹਾਂ ਦੇ ਬਲੀਦਾਨ ਨੂੰ ਯੁੱਗਾਂ-ਯੁੱਗਾਂ ਤਕ ਯਾਦ ਰੱਖਿਆ ਜਾਵੇਗਾ। ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਕੱਤਰ ਗੋਪਾਲ ਸ਼ਰਮਾ, ਉੱਪ ਪ੍ਰਧਾਨ ਚਤੁਰਭੂਸ਼ਣ ਜੋਸ਼ੀ, ਸੰਯੁਕਤ ਸਕੱਤਰ ਤਿਲਕ ਰਾਜ ਸ਼ਰਮਾ, ਖਜ਼ਾਨਚੀ ਪ੍ਰਮੋਦ ਸ਼ਰਮਾ, ਕਾਲਜ ਦੇ ਪ੍ਰਿੰ. ਪ੍ਰਸ਼ਾਂਤ ਸੇਠੀ ਅਤੇ ਐੱਸ. ਡੀ. ਕਾਲਜੀਏਟ ਪੰਡਿਤ ਅੰਮ੍ਰਿਤਾਨੰਦ ਮੈਮੋਰੀਅਲ ਸੀ. ਸੈ. ਸਕੂਲ ਦੀ ਪ੍ਰਿੰ. ਡਾ. ਰਾਧਿਕਾ ਰਤਨ ਨੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਨਿਗਮ

PunjabKesari

ਪ੍ਰੋਗਰਾਮ ਦਾ ਸੰਚਾਲਨ ਕਰਦੇ ਹੋਏ ਰਿਟਾ. ਸਿਵਲ ਸਰਜਨ ਅਤੇ ਸੂਬੇ ਦੇ ਪ੍ਰਮੁੱਖ ਸੋਸ਼ਲ ਵਰਕਰ ਡਾ. ਅਜੇ ਬੱਗਾ ਨੇ ਲਾਲਾ ਜੀ ਦੇ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਆਫ ਨਿਊਜ਼ ਪੇਪਰਜ਼ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਸ਼੍ਰੀ ਵਿਜੇ ਚੋਪੜਾ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਵਿਨਾਸ਼ ਚੋਪੜਾ ਤੇ ਸ਼੍ਰੀ ਅਮਿਤ ਚੋਪੜਾ ਦੇ ਯੋਗ ਮਾਰਗਦਰਸ਼ਨ ’ਚ ਗਰੁੱਪ ਵੱਲੋਂ ਅਖਬਾਰਾਂ ਦੇ ਪ੍ਰਕਾਸ਼ਨ ਦੇ ਨਾਲ-ਨਾਲ ਸ਼ਹੀਦ ਪਰਿਵਾਰ ਫੰਡ, ਖੂਨਦਾਨ ਕੈਂਪਾਂ ਅਤੇ ਮੈਡੀਕਲ ਕੈਂਪਾਂ ਦਾ ਨਿਯਮਿਤ ਆਯੋਜਨ ਕਰ ਕੇ ਸਮਾਜ ਸੇਵਾ ਦੇ ਖੇਤਰ ’ਚ ਦੇਸ਼ ਭਰ ’ਚ ਇਕ ਮਿਸਾਲ ਕਾਇਮ ਕੀਤੀ ਗਈ ਹੈ। ਡਾ. ਅਜੇ ਬੱਗਾ ਜੋ ਕਿ ਖ਼ੁਦ 100 ਤੋਂ ਵੱਧ ਵਾਰ ਖ਼ੂਨਦਾਨ ਕਰ ਚੁੱਕੇ ਹਨ, ਨੇ ਕਾਲਜ ਵਿਦਿਆਰਥੀਆਂ ਨੂੰ ਨਿਯਮਿਤ ਖੂਨਦਾਨ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ ਭਾਜਪਾ ਦੇ ਰਾਸ਼ਟਰੀ ਆਗੂ ਅਵਿਨਾਸ਼ ਰਾਏ ਖੰਨਾ, ਸਾਬਕਾ ਸੰਸਦ ਮੈਂਬਰ ਕਮਲ ਚੌਧਰੀ, ਮੇਅਰ ਸੁਰਿੰਦਰ ਕੁਮਾਰ, ਸੀ. ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲਾ ਯੋਜਨਾ ਬੋਰਡ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲਾ ਪ੍ਰਧਾਨ ਕਰਮਜੀਤ ਕੌਰ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਾਬਕਾ ਮੇਅਰ ਸ਼ਿਵ ਸੂਦ, ਸੀਨੀਅਰ ਕਾਂਗਰਸ ਆਗੂ ਡਾ. ਕੁਲਦੀਪ ਨੰਦਾ, ਜ਼ਿਲਾ ਭਾਜਪਾ ਦੇ ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ, ਸਕੱਤਰ ਅਸ਼ਵਨੀ ਗੈਂਦ, ਜ਼ਿਲਾ ਕਾਂਗਰਸ ਦੇ ਉੱਪ ਪ੍ਰਧਾਨ ਰਜਨੀਸ਼ ਟੰਡਨ, ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂਰ, ਉਦਯੋਗਪਤੀ ਸੰਦੀਪ ਨੰਦਾ, ਐਡਵੋਕੇਟ ਪਿਯੂਸ਼ ਖੰਨਾ, ਸ਼੍ਰੀ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਦੇ ਪ੍ਰਧਾਨ ਹਰੀਸ਼ ਸੈਣੀ, ਜਨਰਲ ਸਕੱਤਰ ਅਸ਼ਵਨੀ ਚੋਪੜਾ, ਸਮਾਜ ਸੇਵੀ ਸੰਦੀਪ ਸ਼ਰਮਾ, ਆਪ ਆਗੂ ਸੁਮੇਸ਼ ਸੋਨੀ ਤੇ ਵਰਿੰਦਰ ਵੈਦ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

PunjabKesari

ਦਿ ਬਲੱਡ ਐਸੋਸੀਏਸ਼ਨ ਦੇ ਪ੍ਰਧਾਨ ਸੁਮਿਤ ਗੁਪਤਾ ਅਤੇ ਕਾਰਜਕਾਰਨੀ ਦੇ ਹੋਰ ਮੈਂਬਰਾਂ ਨਵਦੀਪ ਸ਼ਰਮਾ, ਜਸਪ੍ਰੀਤ ਸਿੰਘ ਤੇ ਆਯੂਸ਼ ਸ਼ਰਮਾ ਦੀ ਅਗਵਾਈ ’ਚ ਦਰਜਨਾਂ ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਦੇ ਇਲਾਵਾ ਐੱਸ. ਡੀ. ਕਾਲਜ ਦੇ 50 ਤੋਂ ਵੱਧ ਵਿਦਿਆਥੀਆਂ ਨੇ ਖੂਨਦਾਨ ਕੀਤਾ। ਇਸ ਦੌਰਾਨ ਕੁਲ 98 ਨੌਜਵਾਨਾਂ ਨੇ ਕੈਂਪ ਦੌਰਾਨ ਖੂਨਦਾਨ ਕੀਤਾ। ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਪ੍ਰਧਾਨ ਜਸਦੀਪ ਸਿੰਘ ਪਾਹਵਾ, ਰਾਜਿੰਦਰ ਸਿੰਘ ਸਚਦੇਵਾ ਅਤੇ ਗੁਰਦੀਪ ਸਿੰਘ ਸਚਦੇਵਾ ਤੇ ਬਲੱਡ ਬੈਂਕ ਇੰਚਾਰਜ ਦਿਲਬਾਗ ਸਿੰਘ ਦੀ ਯੋਗ ਅਗਵਾਈ ’ਚ ਬਲੱਡ ਬੈਂਕ ਦੀ ਟੀਮ ਨੇ ਖੂਨਦਾਨ ਪ੍ਰਕਿਰਿਆ ਨੂੰ ਪੂਰਾ ਕੀਤਾ। ਪਾਹਵਾ ਦੀ ਅਗਵਾਈ ’ਚ ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਨੂੰ ਸਨਮਾਨਿਤ ਵੀ ਕੀਤਾ ਗਿਆ। ਪੰਜਾਬ ਕੇਸਰੀ ਗਰੁੱਪ ਵੱਲੋਂ ਡਾ. ਅਜੇ ਬੱਗਾ ਨੇ ਖ਼ੂਨਦਾਨੀਆਂ ਨੂੰ ਮੈਡਲ ਅਤੇ ਪ੍ਰਮਾਣ-ਪੱਤਰ ਭੇਟ ਕੀਤੇ।

ਐੱਸ. ਡੀ. ਕਾਲਜ ਦੀ ਪ੍ਰਧਾਨ ਹੇਮਾ ਸ਼ਰਮਾ ਨੇ ਵੀ ਕੀਤਾ ਖ਼ੂਨਦਾਨ
ਇਸ ਖੂਨਦਾਨ ਕੈਂਪ ਦੀ ਖਾਸੀਅਤ ਰਹੀ ਕਿ ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ ਨੇ ਖੁਦ ਪਹਿਲੀ ਵਾਰ ਖ਼ੂਨਦਾਨ ਕੀਤਾ। ਉਨ੍ਹਾਂ ਨੇ ਖੂਨਦਾਨ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ। ਨਤੀਜੇ ਵਜੋਂ ਵੱਡੀ ਗਿਣਤੀ ’ਚ ਕਾਲਜ ਦੇ ਵਿਦਿਆਰਥੀਆਂ ਨੇ ਕੈਂਪ ’ਚ ਖੂਨਦਾਨ ਕਰ ਕੇ ਵੱਡਮੁੱਲਾ ਸਹਿਯੋਗ ਦਿੱਤਾ। ਪ੍ਰਧਾਨ ਹੇਮਾ ਸ਼ਰਮਾ ਦੀ ਯੋਗ ਅਗਵਾਈ ’ਚ ਸਮੂਹ ਪ੍ਰਬੰਧਕ ਕਮੇਟੀ, ਕਾਲਜ ਸਟਾਫ, ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐੱਨ.ਐੱਸ.ਐੱਸ. ਯੂਨਿਟ, ਐੱਸ.ਡੀ. ਕਾਲਜੀਏਟ ਪੰਡਿਤ ਅੰਮ੍ਰਿਤ ਆਨੰਦ ਮੈਮੋਰੀਅਲ ਸੀ.ਸੈ. ਸਕੂਲ ਅਤੇ ਆਈ.ਕਿਊ.ਏ.ਸੀ. ਦਾ ਕੈਂਪ ’ਚ ਬਿਹਤਰੀਨ ਪ੍ਰਬੰਧ ਅਤੇ ਵੱਡਮੁੱਲਾ ਸਹਿਯੋਗ ਬੇਹੱਦ ਪ੍ਰਸ਼ੰਸਾਯੋਗ ਰਿਹਾ।

ਇਹ ਵੀ ਪੜ੍ਹੋ- ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਜਲੰਧਰ ਦੀ ਇਸ ਕਾਲੋਨੀ ’ਚੋਂ ਮਿਲਿਆ 3 ਮਹੀਨੇ ਦੇ ਬੱਚੇ ਦਾ ਭਰੂਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News