ਨਵਾਂਸ਼ਹਿਰ ਵਿਖੇ 34 ਯੂਨਿਟ ਖ਼ੂਨਦਾਨ ਕਰ ਦਿੱਤੀ ਲਾਲਾ ਜੀ ਨੂੰ ਸ਼ਰਧਾਂਜਲੀ
Monday, Sep 11, 2023 - 01:49 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਸ਼ਹੀਦੀ ਦਿਹਾੜੇ ’ਤੇ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਂਕ ਸਥਿਤ ਵਿਜ਼ਨ ਵੇ ਇੰਮੀਗ੍ਰੇਸ਼ਨ ਐਂਡ ਆਈਲਟ ਸੈਂਟਰ ਵਿਖੇ ਆਯੋਜਿਤ ਖ਼ੂਨਦਾਨ ਕੈਂਪ ਵਿਚ ਕੁੱਲ 34 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। 100 ਤੋਂ ਵੱਧ ਖ਼ੂਨਦਾਨੀਆਂ ਨੇ ਖ਼ੂਨਦਾਨ ਲਈ ਸ਼ੁਰੂਆਤੀ ਜਾਂਚ ਕਰਵਾਈ, ਜਿਸ ਵਿਚ 50 ਤੋਂ ਵੱਧ ਵਿਅਕਤੀਆਂ ’ਚ ਖ਼ੂਨ ਦੀ ਕਮੀ ਜਾਂ ਵੱਧ ਬੀ.ਪੀ. ਹੋਣ ਕਾਰਨ ਡਾਕਟਰਾਂ ਨੇ ਖ਼ੂਨਦਾਨ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ। ਖ਼ੂਨਦਾਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ, ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਪਾਠਕ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਜ਼ਿਲਾ ਮੰਡੀ ਬੋਰਡ ਦੇ ਚੇਅਰਮੈਨ ਗਗਨ ਅਗਨੀਹੋਤਰੀ ਆਦਿ ਹਾਜ਼ਰ ਸਨ।
ਖ਼ੂਨਦਾਨ ਕੈਂਪ ’ਚ ਹਿੱਸਾ ਲੈਣ ਵਾਲੇ ਦਾਨੀ ਸੱਜਣ
ਇਸ ਮੌਕੇ ਧਵਲ ਕੁਮਾਰ ਹਨੀ, ਮਨਪ੍ਰੀਤ ਸਿੰਘ, ਸੁਖਵੀਰ ਸਿੰਘ, ਨਵਜੋਤ ਪਾਲ ਸਿੰਘ ਰੰਧਾਵਾ (ਡੀ. ਸੀ.) ਸੁਖਦੀਪ ਸਿੰਘ, ਚੇਤਰਾਮ ਰਤਨ ਕੌਂਸਲਰ, ਵਰਿੰਦਰ ਕੁਮਾਰ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਲਵਲੀ ਕੌਸ਼ਲ, ਰਵੀ ਕੁਮਾਰ, ਵਿਸ਼ਾਲ, ਸੁਰਿੰਦਰ ਸਿੰਘ, ਗਗਨਦੀਪ ਸਿੰਘ, ਧਰਮਿੰਦਰ ਸਿੰਘ, ਕਰਨ, ਸੁਖਪ੍ਰੀਤ ਸਿੰਘ, ਸ਼ੰਮੀ, ਬਿਨੈ ਰਾਣਾ, ਖੁਸ਼ਵਿੰਦਰ ਸਿੰਘ, ਦਲਵੀਰ ਸਿੰਘ, ਹਰਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸਾਹਿਲ, ਪ੍ਰਵੀਨ ਕੁਮਾਰ, ਰਾਜਵਿੰਦਰ ਸਿੰਘ, ਅਰਜਨ ਸ਼ਰਮਾ, ਰੋਹਿਤ, ਗੌਤਮ, ਅਜੈ , ਸਾਜਨ ਘਈ, ਅਮਨਪ੍ਰੀਤ ਸਿੰਘ ਅਤੇ ਵੇਦਪਾਲ ਆਦਿ ਨੇ ਖ਼ੂਨਦਾਨ ਕੀਤਾ।
ਇਹ ਵੀ ਪੜ੍ਹੋ- 90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ
ਅੱਤਵਾਦ ਦੀ ਹਨੇਰੀ ਵੀ ਨਹੀਂ ਝੁਕਾ ਪਾਈ ਲਾਲਾ ਜੀ ਦੀ ਕਲਮ : ਵਿਧਾਇਕਾ ਸੰਤੋਸ਼ ਕਟਾਰੀਆ
ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਸ਼ਹੀਦੀ ਦਿਵਸ ’ਤੇ ਆਯੋਜਿਤ ਵਿਸ਼ਾਲ ਖ਼ੂਨਦਾਨ ਕੈਂਪ ਦੇ ਦੌਰਾਨ ਵਿਸ਼ੇਸ਼ ਮਹਿਮਾਨ ਵੱਜੋਂ ਹਾਜ਼ਰ ਹੋਏ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਅਮਰ ਸ਼ਹੀਦ ਲਾਲਾ ਜੀ ਦਾ ਸਮੇੁਚਾ ਜੀਵਨ ਲੋਕਾਂ ਲਈ ਪ੍ਰੇਰਨਾ ਦਾ ਸ੍ਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲਾਲਾ ਜੀ ਦੇ ਕਲਮ ਦੀ ਆਵਾਜ਼ ਨੂੰ ਅੱਤਵਾਦ ਦੀ ਹਨੇਰੀ ਵੀ ਨਹੀਂ ਝੁਕਾ ਪਾਈ ਤਾਂ ਉੱਥੇ ਹੀ ਇਕ ਰਾਜਨੀਤੀਕਾਰ ਦੇ ਤੌਰ ’ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਲਾਲਾ ਜੀ ਨੇ ਬਤੌਰ ਆਜ਼ਾਦੀ ਘੁਲਾਟੀ ਆਪਣਾ ਯੋਜਗਾਨ ਦਿੱਤਾ ਤਾਂ ਉੱਥੇ ਹੀ ਆਜ਼ਾਦੀ ਤੋਂ ਬਾਅਦ ਦੇਸ਼ ਦੀ ਉੱਨਤੀ, ਤਰੱਕੀ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਕਲਮ ਨੂੰ ਹਥਿਆਰ ਬਣਾਇਆ।
ਲਾਲਾ ਜੀ ਦੇ ਸਾਦਗੀ ਭਰੇ ਜੀਵਨ ਤੋਂ ਨੌਜਵਾਨਾਂ ਨੂੰ ਸਿੱਖਿਆ ਲੈਣ ਦੀ ਲੋੜ : ਸਤਨਾਮ ਸਿੰਘ ਜਲਵਾਹਾ
ਇੰਪਰੂਵਮੈਂਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਨੇ ਲਾਲਾ ਜੀ ਦੀ ਤਸਵੀਰ ’ਤੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨਾ ਕੇਵਲ ਸਾਦਗੀ ਦੇ ਪੁੰਜ ਸਨ, ਸਗੋਂ ਗਰੀਬ ਅਤੇ ਲੋੜਵੰਦ ਲੋਕਾਂ ਦੇ ਪ੍ਰਤੀ ਉਨ੍ਹਾਂ ਦੇ ਹਿਰਦੇ ’ਚ ਹਮੇਸ਼ਾ ਕੁਝ ਕਰਨ ਦੀ ਤਮੰਨਾ ਭਰੀ ਹੋਈ ਸੀ। ਲਾਲਾ ਜੀ ਦੇ ਸਧਾਰਨ ਅਤੇ ਸਾਦਗੀ ਭਰੇ ਜੀਵਨ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ ਨਸ਼ਾ ਮੁਕਤ ਕਰਨ, ਵਾਤਾਵਰਣ ਤੇ ਧਰਤੀ ਨੂੰ ਬਚਾਉਣ ਲਈ ਲੋਕ ਲਹਿਰ ਦੀ ਲੋੜ: ਭਗਵੰਤ ਮਾਨ
ਆਪਣੀ ਜੀਵਨ ਸ਼ੈਲੀ ਨਾਲ ਲਾਲਾ ਜੀ ਨੇ ਕੀਤਾ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ: ਗਗਨ ਅਗਨਹੋਤਰੀ
ਪੰਜਾਬ ਦੀ ਰਾਜਨੀਤੀ ਵਿਚ ਜਿਨ੍ਹਾਂ ਦਾ ਜ਼ਿਕਰ ਹੁੰਦਾ ਹੈ, ਉਨ੍ਹਾਂ ’ਚ ਲਾਲਾ ਜਗਤ ਨਾਰਾਇਣ ਜੀ ਦਾ ਨਾਂ ਸਭ ਤੋਂ ਉੱਪਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲਾ ਮੰਡੀ ਬੋਰਡ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਲਾਲਾ ਜੀ ਨੇ ਆਪਣੀ ਜੀਵਨ ਸ਼ੈਲੀ ਨਾਲ ਸਮਾਜ ਅਤੇ ਰਾਸ਼ਟਰ ਪ੍ਰੇਮ ਨਾਲ ਪੰਜਾਬ ਦੀ ਰਾਜਨੀਤੀ ਨੂੰ ਪ੍ਰਭਾਵਿਤ ਕੀਤਾ।
ਖ਼ੂਨਦਾਨ ਕੈਂਪ ਦਾ ਆਯੋਜਨ ਲਾਲਾ ਜੀ ਨੂੰ ਸੱਚੀ ਸ਼ਰਧਾਂਜਲੀ: ਵਿਧਾਇਕ ਡਾ. ਐੱਸ. ਕੇ. ਸੁੱਖੀ
ਪੰਜਾਬ ਵਿਚ ਅੱਤਵਾਦ ਦੇ ਦੌਰ ਵਿਚ ਹਿੰਦ ਸਮਾਚਾਰ ਸਮੂਹ ਦਾ ਸੂਬੇ ਵਿਚ ਸ਼ਾਂਤੀ ਸਥਾਪਨਾ ਵਿਚ ਵੱਡਮੁਲਾ ਯੋਗਦਾਨ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੰਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਐੱਸ. ਕੇ. ਸੁੱਖੀ ਨੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਬਲਿਦਾਨ ਦਿਵਸ ’ਤੇ ਆਯੋਜਿਤ ਵਿਸ਼ਾਲ ਖ਼ੂਨਦਾਨ ਕੈਂਪ ਦੇ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲਾਲਾ ਜਗਤ ਨਾਰਾਇਣ ਜੀ ਨੇ ਪੰਜਾਬ ਕੇਸਰੀ ਦੇ ਰੂਪ ’ਚ ਜੋ ਬੂਟੇ ਲਗਾਇਆ ਸੀ, ਉਹ ਅੱਜ ਸ਼੍ਰੀ ਵਿਜੇ ਚੋਪੜਾ, ਸ਼੍ਰੀ ਅਵਿਨਾਸ਼ ਚੋਪੜਾ, ਅਮਿਤ ਚੋਪੜਾ ਅਤੇ ਸ਼੍ਰੀ ਅਭਿਜੇ ਚੋਪੜਾ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਅਮਨ ਸ਼ਾਂਤੀ ਅਤੇ ਖ਼ੁਸ਼ਹਾਲੀ ਵਰਗੀ ਛਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲਾ ਜੀ ਦੇ ਬਲਿਦਾਨ ਦਿਵਸ ’ਤੇ 7 ਸੂਬਿਆਂ ’ਚ ਲਾਏ ਜਾ ਰਹੇ ਸਵੈਇੱਛੁਕ ਖੂਨਦਾਨ ਕੈਂਪਾਂ ਦਾ ਆਯੋਜਨ ਅਸਲ ’ਚ ਲਾਲਾ ਜੀ ਨੂੰ ਸੱਚੀ ਸ਼ਰਧਾਂਜਲੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸੁਖਦੀਪ ਸਿੰਘ ਸ਼ਿਕਾਰ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ, ਸੱਚਾਈ ਦੇ ਰੱਖਿਅਕ, ਆਦਰਸ਼ਾਂ ਦੇ ਪ੍ਰਤੀਬਿੰਬ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦਾ ਸਮੁੱਚਾ ਜੀਵਨ ਮਨੁੱਖਤਾ ਦੇ ਉਥਾਨ ਲਈ ਸਮਰਪਿਤ ਰਿਹਾ ਹੈ।
ਖ਼ੂਨਦਾਨ ਕਰਨ ਲਈ ਅੱਗੇ ਆਏ ਡੀ. ਸੀ . ਨਵਜੋਤ ਪਾਲ ਸਿੰਘ ਰੰਧਾਵਾ
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੀ ਯਾਦ ’ਚ ਆਯੋਜਿਤ ਕੈਂਪ ਵਿਚ ਖੁਦ ਖ਼ੂਨਦਾਨ ਕਰਕੇ ਨੌਜਵਾਨਾਂ ਅਤੇ ਹੋਰ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਡੀ. ਸੀ. ਰੰਧਾਵਾ ਨੇ ਦੱਸਿਆ ਕਿ ਉਹ ਕਰੀਬ ਡੇਢ ਸਾਲ ਤੋਂ ਸੇਵਾਵਾਂ ਦੇ ਰਹੇ ਹਨ ਅਤੇ ਇਸ ਸਮੇਂ ਦੌਰਾਨ 5ਵੀਂ ਵਾਰ ਖੂਨਦਾਨ ਕੀਤਾ ਹੈ। ਇਸ ਤੋਂ ਪਹਿਲਾਂ ਇਕ ਆਮ ਡੌਨਰ ਦੀ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਫਾਰਮ ਭਰਨ ਦੇ ਨਾਲ ਨਾਲ ਹੋਰ ਪ੍ਰਕਿਰਿਆ ਨੂੰ ਵੀ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਨਾ ਕੇਵਲ ਕਿਸੇ ਪੀੜਤ ਵਿਅਕਤੀ ਦੇ ਜੀਵਨ ਨੂੰ ਬਚਾਇਆ ਜਾ ਸਕਦਾ ਹੈ, ਸਗੋਂ ਖੂਨਦਾਨ ਆਤਮ ਸੰਤੁਸ਼ਟੀ ਵੀ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ ਵਿਜ਼ਨਵੇ ਦੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਅਰੋੜਾ ਨੇ ਵੀ ਖ਼ੂਨਦਾਨ ਕਰਕੇ ਸਮੁੱਚੇ ਸਮਾਫ਼ ਅਤੇ ਖ਼ੂਨਦਾਨੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਲਲਿਤ ਮੋਹਨ ਪਾਠਕ, ਧਵਲ ਕੁਮਾਰ ਹਨੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ