ਜੋਸ਼ੀ ਹਸਪਤਾਲ ’ਚ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ''ਚ ਖ਼ੂਨਦਾਨ ਕੈਂਪ ਅੱਜ
Saturday, Sep 09, 2023 - 11:08 AM (IST)

ਜਲੰਧਰ (ਪਾਹਵਾ)–ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿਚ 9 ਸਤੰਬਰ ਨੂੰ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਕੈਂਪ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜੋਸ਼ੀ ਹਸਪਤਾਲ ਅਤੇ ਟਰੌਮਾ ਸੈਂਟਰ ਕਪੂਰਥਲਾ ਚੌਂਕ ਵਿਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਵੇਰੇ 10 ਤੋਂ ਸ਼ਾਮ 3 ਵਜੇ ਤਕ ਲੱਗਣ ਵਾਲੇ ਇਸ ਖ਼ੂਨਦਾਨ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕ ਖੂਨ ਦਾਨ ਕਰਨ ਪਹੁੰਚ ਰਹੇ ਹਨ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜੋਸ਼ੀ ਹਸਪਤਾਲ ਦੇ ਮੁਖੀ ਡਾ. ਮੁਕੇਸ਼ ਜੋਸ਼ੀ ਨੇ ਦੱਸਿਆ ਕਿ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕੈਂਪ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਵਿਸ਼ੇਸ਼ ਤੌਰ ’ਤੇ ਸਟਾਫ਼ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਇਸ ਖ਼ੂਨਦਾਨ ਕੈਂਪ ਨੂੰ ਯੋਜਨਾਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਡਾ. ਜੋਸ਼ੀ ਨੇ ਇਹ ਵੀ ਕਿਹਾ ਕਿ ਖ਼ੂਨਦਾਨ ਇਕ ਤਰ੍ਹਾਂ ਦਾ ਯੱਗ ਹੈ, ਜਿਸ ਵਿਚ ਸਾਰੇ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅੱਜ ਜਲੰਧਰ ਦੇ ਦੌਰੇ 'ਤੇ ਸੀ. ਐੱਮ. ਭਗਵੰਤ ਮਾਨ, ਸਬ-ਇੰਸਪੈਕਟਰਾਂ ਨੂੰ ਦੇਣਗੇ ਤੋਹਫ਼ਾ
ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਇਕ ਯੂਨਿਟ ਖ਼ੂਨ ਕਿੰਨੀਆਂ ਹੀ ਅਨਮੋਲ ਜ਼ਿੰਦਗੀਆਂ ਨੂੰ ਦੋਬਾਰਾ ਜੀਵਨ ਦੇ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਖ਼ੂਨਦਾਨ ਨਾਲ ਕਿਸੇ ਤਰ੍ਹਾਂ ਦਾ ਸਰੀਰ ਨੂੰ ਨੁਕਸਾਨ ਨਹੀਂ ਹੁੰਦਾ ਅਤੇ ਇਸ ਸਬੰਧ ਵਿਚ ਜਿਹੜੀਆਂ ਵੀ ਗਲਤਫਹਿਮੀਆਂ ਹਨ, ਉਨ੍ਹਾਂ ਦਾ ਕੋਈ ਮਤਲਬ ਨਹੀਂ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ