ਜਲੰਧਰ ਦੇ ਬੱਸ ਸਟੈਂਡ ''ਚ ਖ਼ੂਨੀ ਝੜਪ, ਪਾਨ ਦੀ ਦੁਕਾਨ ਚਲਾਉਣ ਵਾਲੇ ''ਤੇ ਹੋਇਆ ਹਮਲਾ

Monday, Mar 04, 2024 - 03:57 PM (IST)

ਜਲੰਧਰ ਦੇ ਬੱਸ ਸਟੈਂਡ ''ਚ ਖ਼ੂਨੀ ਝੜਪ, ਪਾਨ ਦੀ ਦੁਕਾਨ ਚਲਾਉਣ ਵਾਲੇ ''ਤੇ ਹੋਇਆ ਹਮਲਾ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਬੱਸ ਸਟੈਂਡ 'ਤੇ ਦੇਰ ਰਾਤ ਖ਼ੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਰੀਬ 5 ਹਮਲਾਵਰਾਂ ਨੇ ਪਾਨ ਦੀ ਦੁਕਾਨ ਚਲਾਉਣ ਵਾਲੇ ਦੋ ਭਰਾਵਾਂ ਸਮੇਤ ਤਿੰਨ ਲੋਕਾਂ 'ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨਸ਼ੇ ਵਿਚ ਸਨ। ਇਸ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ ਗਈ। ਉਥੇ ਹੀ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

ਇਸ ਸਬੰਧੀ ਜ਼ਖ਼ਮੀ ਦੁਕਾਨਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਐਤਵਾਰ ਦੇਰ ਰਾਤ ਤੱਕ ਆਪਣੀ ਦੁਕਾਨ ਵਿੱਚ ਹੀ ਸਨ। ਇਸ ਦੌਰਾਨ ਇਕ ਆਟੋ ਚਾਲਕ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਦੋਂ ਉਸ ਵੱਲੋਂ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਤਾਂ ਉਸ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ, ਜਾਣੋ ਕੀ ਹੈ ਕਾਰਨ

ਉਥੇ ਹੀ ਵਿਚਾਲੇ ਬਚਾਏ ਕਰਨ ਆਏ ਉਸ ਦੇ ਭਰਾ ਅਤੇ ਉਸ ਦੇ ਭਰਾ ਦੇ ਬੇਟੇ 'ਤੇ ਵੀ ਦੋਸ਼ੀਆਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਉਥੇ ਹੀ ਇਸ ਘਟਨਾ ਦੇ ਸਬੰਧ ਵਿਚ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਹ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ। ਸੀ. ਸੀ. ਟੀ. ਵੀ. ਦੇ ਆਧਾਰ 'ਤੇ ਸਾਰੇ ਦੋਸ਼ੀਆਂ ਦੀ ਪਛਾਣ ਕਰਕੇ ਪੁਲਸ ਅੱਜ ਉਨ੍ਹਾਂ ਖ਼ਿਲਾਫ਼ ਅੱਗੇ ਦੀ ਕਾਰਵਾਈ ਕਰੇਗੀ। 

ਇਹ ਵੀ ਪੜ੍ਹੋ:  ਮੁਕੇਰੀਆਂ 'ਚ ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, ਮਚਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News