ਸੁਲਤਾਨਪੁਰ ਲੋਧੀ ਵਿਖੇ ਦੁਕਾਨਦਾਰਾਂ ਵਿਚਾਲੇ ਹੋਈ ਖ਼ੂਨੀ ਝੜਪ, 4 ਜ਼ਖ਼ਮੀ

10/27/2022 11:26:42 AM

ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਆਰੀਆ ਸਮਾਜ ਚੌਂਕ ਵਿਖੇ ਦੁਕਾਨਦਾਰਾਂ ਵਿਚਾਲੇ ਖ਼ੂਨੀ ਝੜਪ ਹੋ ਗਈ, ਜਿਸ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਇਸ ਦੌਰਾਨ ਕੁੱਲ 4 ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਵਾਪਰੀ ਦੱਸੀ ਜਾਂਦੀ ਹੈ।

ਜਾਣਕਾਰੀ ਦਿੰਦੇ ਹੋਏ ਪ੍ਰਥਮ ਪੁੱਤਰ ਸਤੀਸ਼ ਕੁਮਾਰ ਵਾਸੀ ਮੁਹੱਲਾ ਨਸੀਰਪੁਰੀਆ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਦੁਕਾਨ ਬੰਦ ਕਰਕੇ ਘਰ ਜਾ ਰਹੇ ਸਨ ਤਾਂ ਸਾਡਾ ਮੋਬਾਇਲ ਸੜਕ ’ਤੇ ਡਿੱਗ ਪਿਆ। ਉੱਥੇ ਹੀ ਕੋਲ ਸਬਜ਼ੀ ਦੀ ਦੁਕਾਨ ਕਰਨ ਵਾਲੇ ਅਮਰ ਦੇਵ ਸਿੰਘ ਤੇ ਉਸਦੇ ਲਡ਼ਕੇ ਮੌਜੂਦ ਸਨ, ਜਿਨ੍ਹਾਂ ਨੇ ਸਾਡੇ ਮੋਬਾਇਲ ਨੂੰ ਲੱਤ ਮਾਰ ਕੇ ਅੱਗੇ ਸੁੱਟ ਦਿੱਤਾ ਅਤੇ ਬਾਅਦ ’ਚ ਸਾਡੇ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਉਕਤ ਵਿਅਕਤੀਆਂ ਨੇ ਵੱਡੀ ਗਿਣਤੀ ’ਚ ਨੌਜਵਾਨ ਸੱਦ ਕੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਅਸੀਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ:  ਪੁਰਤਗਾਲ 'ਚ 11 ਮਹੀਨਿਆਂ ਤੋਂ ਲਾਪਤਾ ਪਿਓ, ਮਾਂ ਨਹੀਂ ਦੇ ਰਹੀ ਕੋਈ ਜਵਾਬ, ਬੱਚਿਆਂ ਨੇ ਰੋ-ਰੋ ਸੁਣਾਇਆ ਦੁਖੜਾ

ਉਨ੍ਹਾਂ ਨੇ ਕਿਹਾ ਕਿ ਮੈਂ ਅਤੇ ਮੇਰੇ ਚਾਚੇ ਦਾ ਲੜਕਾ ਤਰੁਣ ਅਤੇ ਚਾਚਾ ਯਸਪਾਲ ਪੁੱਤਰ ਕਸ਼ਮੀਰ ਲਾਲ ਮੁਹੱਲਾ ਨਸੀਰਪੁਰੀਆ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਹਨ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਮਰਦੇਵ ਸਿੰਘ ਨੇ ਦੱਸਿਆ ਕਿ ਉਹ ਆਰੀਆ ਸਮਾਜ ਚੌਕ ’ਚ ਸਬਜ਼ੀ ਦੀ ਦੁਕਾਨ ਕਰਦਾ ਹੈ। ਯਸ਼ਪਾਲ ਅਤੇ ਉਹ ਆਪਣੇ ਨਾਲ ਕੁਝ ਨੌਜਵਾਨ ਲੈ ਕੇ ਆਏ ਅਤੇ ਸਾਡੇ ਨਾਲ ਆਉਂਦੇ ਹੀ ਗਾਲੀ ਗਲੋਚ ਕਰਨ ਲੱਗ ਪਏ। ਉਸ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਸਾਡੀ ਕੁੱਟਮਾਰ ਕੀਤੀ ਅਤੇ ਸਾਡੀ ਦੁਕਾਨ ਦੀ ਤਿਜੋਰੀ ’ਚੋਂ 8 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਭੱਜ ਗਏ ਅਤੇ ਸਾਡੀਆਂ ਸਾਰੀਆਂ ਸਬਜ਼ੀਆਂ ਖਿਲਾਰ ਦਿੱਤੀਆਂ ਤੇ ਉਸ ਨੇ ਲਡ਼ਕੇ ਦੀ ਕੁੱਟਮਾਰ ਵੀ ਕੀਤੀ।

ਤਣਾਅ ਵਾਲੇ ਮਾਹੌਲ ਨੂੰ ਦੇਖਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਜਸਪਾਲ ਸਿੰਘ ਭਾਰੀ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੋਵੇਂ ਧਿਰਾਂ ਨੂੰ ਬਚਾਉਂਦੇ ਹੋਏ ਦੀਪਕ ਕੁਮਾਰ ਪੁੱਤਰ ਕੇਦਾਰ ਯਾਦਵ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਹ ਵੀ ਸਿਵਲ ਹਸਪਤਾਲ ’ਚ ਜ਼ੋਰੇ ਇਲਾਜ ਹਨ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪਵਿੱਤਰ ਨਗਰੀ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਪਹਿਲਾਂ ਔਰਤ ਨਾਲ ਬਣਾਏ ਨਾਜਾਇਜ਼ ਸੰਬੰਧ, ਫਿਰ ਛੁਟਕਾਰਾ ਪਾਉਣ ਲਈ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News