ਨੀਲੀ ਕ੍ਰਾਂਤੀ ਯੋਜਨਾ ਤਹਿਤ ਮੱਛੀ ਪਾਲਣ ਪ੍ਰਾਜੈਕਟਾਂ ‘ਤੇ ਮਿਲੇਗੀ 40 ਤੋਂ 60 ਫੀਸਦੀ ਤੱਕ ਸਬਸਿਡੀ

10/29/2020 1:45:45 PM

ਕਪੂਰਥਲਾ (ਮਹਾਜਨ/ਮਲਹੋਤਰਾ) - ਪੰਜਾਬ ਰਾਜ ਦੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਵਲੋਂ ਫ਼ਸਲਾਂ ਵਿੱਚ ਵਿਭਿੰਨਤਾ ਲਿਆਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਨੀਤੀ ਦੇ ਤਹਿਤ ਸਰਕਾਰ ਦੀ ਨੀਲੀ ਕ੍ਰਾਂਤੀ ਅਤੇ ਪ੍ਰਧਾਨ ਮੰਤਰੀ ਮੱਤਸਯਾ ਸੰਪਦਾ ਯੋਜਨਾ ਸਕੀਮ ਅਧੀਨ ਜਨਰਲ ਕੈਟਾਗਰੀ ਨੂੰ 40 ਫ਼ੀਸਦੀ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੀਆਂ ਮਹਿਲਾਵਾਂ ਨੂੰ 60 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ

ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਐੱਚ.ਐੱਸ.ਬਾਵਾ ਨੇ ਦੱਸਿਆ ਕਿ ਨੀਲੀ ਕ੍ਰਾਂਤੀ ਸਕੀਮ ਅਧੀਨ ਮੱਛੀ ਤਲਾਬ ਦਾ 2.5 ਏਕੜ ਦਾ ਪ੍ਰਾਜੈਕਟ ਲਗਾਉਣ ਲਈ 7 ਲੱਖ ਰੁਪਏ ਦਾ ਖਰਚਾ ਅਨੁਮਾਨਿਤ ਕੀਤਾ ਗਿਆ ਹੈ, ਜਿਸ ਉਪਰ ਸਰਕਾਰ ਵਲੋਂ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੱਛੀ ਪਾਲਣ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਮਿਤੀ 2 ਨਵੰਬਰ ਤੋਂ 6 ਨਵੰਬਰ ਤੱਕ ਪੰਜ ਦਿਨਾਂ ਸਿਖਲਾਈ ਕੈਂਪ ਵੀ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਧਾਨ ਮੱਤਸਯਾ ਸੰਪਦਾ ਯੋਜਨਾ ਸਕੀਮ ਵਿੱਚ ਆਰ.ਏ.ਐੱਸ ਸਿਸਟਮ ਤੇ ਬਾਇਓ ਫਲੌਕ ਸਿਸਟਮ ਰਾਹੀਂ ਘੱਟ ਜ਼ਮੀਨ ‘ਤੇ ਵੱਧ ਪੈਦਾਵਾਰ ਕਰਨ ਲਈ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - Beauty Tips : ਅੱਖਾਂ ਦੇ ਹੇਠਾਂ ਪਏ ਕਾਲੇ ਧੱਬਿਆਂ ਨੂੰ ਦੂਰ ਕਰਨ ਲਈ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖਬਰ - 40 ਦਿਨਾਂ ਦੀ ਇਸ ਪੂਜਾ ਨਾਲ ਬਣੇਗਾ ਹਰੇਕ ਵਿਗੜਿਆ ਕੰਮ, ਘਰ ’ਚ ਆਵੇਗਾ ਧਨ

ਉਨ੍ਹਾਂ ਅੱਗੇ ਦੱਸਿਆ ਕਿ ਸਿਖ਼ਲਾਈ ਕੈਂਪ ਦੌਰਾਨ ਘਰ-ਘਰ ਮੱਛੀ ਦੀ ਮਾਰਕੀਟਿੰਗ ਕਰਨ ਲਈ ਰੈਫਰੀਜੀਰੇਟਿਡ ਵਹੀਕਲ, ਇੰਸੁਲੇਟਿਡ ਵਹੀਕਲ, ਮੋਟਰਸਾਈਕਲ ਸਮੇਤ ਆਈਸ ਬਾਕਸ, ਸਾਈਕਲ ਸਮੇਤ ਆਈਸ ਬਾਕਸ, ਥਰੀ ਵਹੀਲਰ ਸਮੇਤ ਆਈਸ ਬਾਕਸ ਦੇਣ ਸਬੰਧੀ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੱਛੀ ਪ੍ਰਸਾਰ ਅਫ਼ਸਰ ਬਲਜੀਤ ਸਿੰਘ ਨਾਲ ਮੋਬਾਇਲ ਨੰਬਰ 81466-50063 ਅਤੇ ਮੱਛੀ ਪਾਲਣ ਅਫ਼ਸਰ ਸੁਲਤਾਨਪੁਰ ਲੋਧੀ ਬਲਵਿੰਦਰ ਸਿੰਘ ਅਤੇ ਮੱਛੀ ਪਾਲਣ ਅਫ਼ਸਰ ਕਪੂਰਥਲਾ ਵਿਸ਼ਾਲ ਸ਼ਰਮਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ


rajwinder kaur

Content Editor

Related News