ਉੱਚੀ ਬੱਸੀ ਨਹਿਰ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ
Sunday, Jun 22, 2025 - 01:43 PM (IST)

ਦਸੂਹਾ (ਝਾਵਰ)- ਦਸੂਹਾ ਪੁਲਸ ਵੱਲੋਂ ਮੁਕੇਰੀਆਂ ਹਾਈਡਲ ਨਹਿਰ ਉੱਚੀ ਬੱਸੀ ਪੁੱਲ ਦੇ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਨ੍ਹਾਂ ਦੀ ਅਗਵਾਈ 'ਚ ਪੁਲਸ ਪਾਰਟੀ ਜਦੋਂ ਉਕਤ ਥਾਂ 'ਤੇ ਪਹੁੰਚੀ ਤਾਂ ਇਕ ਲਾਸ਼ ਨਹਿਰ ਦੇ ਨਾਲ ਲੱਗਦੇ ਦਰੱਖਤਾਂ ਦੇ ਨਜ਼ਦੀਕ ਪਈ ਮਿਲੀ, ਜਿਸ ਦੇ ਕੋਲ ਇਕ ਸਕੂਟਰੀ ਵੀ ਪਈ ਹੋਈ ਸੀ।
ਇਹ ਵੀ ਪੜ੍ਹੋ: Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ ਨਹੀਂ ਬਚਿਆ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਕੇਵਲ ਸਿੰਘ (52) ਨਿਵਾਸੀ ਪਿੰਡ ਪੰਡੋਰੀ ਨੇੜੇ ਟਾਂਡਾ ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਾਈ ਪਵਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਦਸੂਹਾ ਦੇ ਹਸਪਤਾਲ ਵਿਖੇ ਕਰਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV ਨੇ ਉਡਾਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e