ਟਰਾਂਸਪੋਰਟ ਨਗਰ ’ਚੋਂ ਵਿਅਕਤੀ ਦੀ ਲਾਸ਼ ਬਰਾਮਦ

Thursday, Sep 07, 2023 - 11:55 AM (IST)

ਟਰਾਂਸਪੋਰਟ ਨਗਰ ’ਚੋਂ ਵਿਅਕਤੀ ਦੀ ਲਾਸ਼ ਬਰਾਮਦ

ਜਲੰਧਰ (ਵਰੁਣ) : ਟਰਾਂਸਪੋਰਟ ਨਗਰ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਅਕਤੀ ਪਹਿਲਾਂ ਇਲਾਕੇ ਵਿਚ ਹੀ ਰਹਿੰਦਾ ਸੀ ਤੇ ਲੋਕਾਂ ਦੇ ਛੋਟੇ-ਮੋਟੇ ਕੰਮ ਕਰ ਕੇ ਗੁਜ਼ਾਰਾ ਕਰਦਾ ਸੀ। ਥਾਣਾ ਨੰਬਰ 8 ਦੇ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਟਰਾਂਸਪੋਰਟ ਨਗਰ ਦੇ ਪੰਜਾਬੀ ਢਾਬੇ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨੂੰ ਮੌਕੇ ’ਤੇ ਭੇਜਿਆ।

ਇਹ ਵੀ ਪੜ੍ਹੋ : ਹਿਮਾਚਲ ਦੇ ਸਿਵਲ ਹਸਪਤਾਲ 'ਚ ਵਾਪਰੀ ਸ਼ਰਮਨਾਕ ਘਟਨਾ, ਟਾਇਲਟ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼

ਜਦੋਂ ਮ੍ਰਿਤਕ ਦੇ ਕੱਪੜਿਆਂ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਕੋਈ ਪਛਾਣ-ਪੱਤਰ ਨਹੀਂ ਮਿਲਿਆ। ਪੁਲਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੂੰ ਉਹ ਕਾਕੂ ਕਹਿ ਕੇ ਬੁਲਾਉਂਦੇ ਸਨ, ਜੋ ਇਲਾਕੇ ਦੇ ਲੋਕਾਂ ਦੇ ਛੋਟੇ-ਮੋਟੇ ਕੰਮ ਕਰ ਕੇ ਖ਼ੁਦ ਦਾ ਗੁਜ਼ਾਰਾ ਕਰਦਾ ਸੀ। ਫਿਲਹਾਲ ਉਸਦਾ ਕੋਈ ਰਿਸ਼ਤੇਦਾਰ ਸਾਹਮਣੇ ਨਹੀਂ ਆਇਆ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ :ਕੰਮ ਤੋਂ ਆ ਰਹੀਆਂ 3 ਕੁੜੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Anuradha

Content Editor

Related News