ਅਣਪਛਾਤੇ ਵਿਅਕਤੀ ਦੀ ਲਾਸ਼ ਹੋਈ ਬਰਾਮਦ

Saturday, Jun 14, 2025 - 06:15 PM (IST)

ਅਣਪਛਾਤੇ ਵਿਅਕਤੀ ਦੀ ਲਾਸ਼ ਹੋਈ ਬਰਾਮਦ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸਥਾਨਕ ਪੁਲਸ ਨੂੰ ਬੀਤੀ ਸ਼ਾਮ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਸਥਿਤ ਸਬਜ਼ੀ ਮੰਡੀ ਨੇੜੇ ਇਕ ਅਣਪਛਾਤੇ 38 ਕੁ ਸਾਲ ਉਮਰ ਦੇ ਸਿਰ ਤੋਂ ਮੋਨੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਉਸ ਦਾ ਕੱਦ 5/"7, ਸੱਜੇ ਹੱਥ ਵਿਚ ਕੜਾ ਪਾਇਆ ਹੋਇਆ ਹੈ। ਅਸਮਾਨੀ ਰੰਗ ਦੀ ਟੀ-ਸ਼ਰਟ ਅਤੇ ਸਲੇਟੀ ਰੰਗ ਦਾ ਪਜਾਮਾ ਪਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News