ਦੋ ਜਣਿਆਂ ਨੂੰ ਟੱਕਰ ਮਾਰਨ ਵਾਲਾ ਬੋਲੈਰੋ ਡਰਾਈਵਰ ਗ੍ਰਿਫ਼ਤਾਰ, MLA ਚੱਢਾ ਨੇ ਜ਼ਖ਼ਮੀ ਦਾ ਜਾਣਿਆ ਹਾਲ-ਚਾਲ

Friday, Sep 06, 2024 - 06:10 PM (IST)

ਦੋ ਜਣਿਆਂ ਨੂੰ ਟੱਕਰ ਮਾਰਨ ਵਾਲਾ ਬੋਲੈਰੋ ਡਰਾਈਵਰ ਗ੍ਰਿਫ਼ਤਾਰ, MLA ਚੱਢਾ ਨੇ ਜ਼ਖ਼ਮੀ ਦਾ ਜਾਣਿਆ ਹਾਲ-ਚਾਲ

ਰੂਪਨਗਰ (ਵਿਜੇ ਸ਼ਰਮਾ)-ਸਿਟੀ ਪੁਲਸ ਰੂਪਨਗਰ ਨੇ ਕੁਝ ਦਿਨ ਪਹਿਲਾਂ ਪਿਤਾ ਅਤੇ ਪੁੱਤਰੀ ਨੂੰ ਟੱਕਰ ਮਾਰਨ ਵਾਲੀ ਬੋਲੈਰੋ ਦੀ ਸ਼ਨਾਖਤ ਕਰਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਮੇਂ ਲੜਕੀ ਦਾ ਪਿਤਾ ਹਾਲੇ ਵੀ ਹਸਪਤਾਲ ’ਚ ਜ਼ੇਰੇ ਇਲਾਜ ਹਨ, ਜਦੋਂ ਕਿ ਗੰਭੀਰ ਰੂਪ ਵਿਚ ਜ਼ਖ਼ਮੀ ਲੜਕੀ ਨੂੰ ਚੰਡੀਗੜ੍ਹ ਦੇ 32 ਸੈਕਟਰ ਦੇ ਸਰਕਾਰੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ।

ਲੜਕੀ ਦੇ ਪਿਤਾ ਸਰਵਪਾਲ ਸਿੰਘ ਬੌਬੀ ਸਤਿਆਲ ਨੇ ਦੱਸਿਆ ਕਿ ਉਹ ਆਪਣੀ ਬੇਟੀ ਨਾਲ ਨੰਗਲ ਚੌਂਕ ਰੂਪਨਗਰ ਵੱਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਇਕ ਬੋਲੈਰੋ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਬੋਲੈਰੋ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਸੂਚਨਾ ਰੂਪਨਗਰ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਇਸ ਬੋਲੈਰੋ ਗੱਡੀ ਦੇ ਡਰਾਈਵਰ ਅਮਨਦੀਪ ਸਿੰਘ ਨੂੰ ਬਲਾਚੌਰ ਤੋਂ ਗ੍ਰਿਫ਼ਤਾਰ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਞ ਮੇਲਾ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਇਸੇ ਦੌਰਾਨ ਰੂਪਨਗਰ ਦੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਥਾਨਕ ਨਿੱਜੀ ਹਸਪਤਾਲ ਵਿਚ ਪਹੁੰਚ ਕੇ ਜ਼ਖ਼ਮੀ ਸਰਵਪਾਲ ਸਿੰਘ ਬੌਬੀ ਸਤਿਆਲ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰ ਸਾਹਿਬ ਨੂੰ ਵਧੀਆ ਤੋਂ ਵਧੀਆ ਇਲਾਜ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਜ਼ਖ਼ਮੀ ਨੂੰ ਪੱਕਾ ਨੁਕਸਾਨ ਨਾ ਹੋਵੇ। ਉਨ੍ਹਾਂ ਇਸ ਘਟਨਾ ’ਤੇ ਦੁੱਖ਼ ਪ੍ਰਗਟ ਕੀਤਾ ਅਤੇ ਜ਼ਖ਼ਮੀ ਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ- ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News