ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਕਾਬੂ

03/11/2020 12:51:53 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਨੇ ਇਲਾਕੇ 'ਚ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਹਰਿਗੁਰਦੇਵ ਸਿੰਘ ਨੇ ਦੱਸਿਆ ਕਿ ਥਾਣੇਦਾਰ ਰਣਜੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ ਮੋਨੂੰ ਪੁੱਤਰ ਨਿਰਮਲ ਸਿੰਘ ਨਿਵਾਸੀ ਲੋਧੀਚੱਕ ਦੇ ਰੂਪ ਚ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਸ ਟੀਮ ਨੂੰ ਦਾਰਾਪੁਰ ਬਾਈਪਾਸ ਨੇੜੇ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਉਕਤ ਮੁਲਜ਼ਮ ਇਲਾਕੇ 'ਚ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ ਵਿਚ ਵੇਚਦਾ ਹੈ। ਪੁਲਸ ਨੇ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰਕੇ ਉਕਤ ਮੁਲਜ਼ਮ ਨੂੰ ਚੋਰੀਸ਼ੁਦਾ ਬਿਨਾਂ ਨੰਬਰੀ ਬੁਲਟ ਮੋਟਰਸਾਈਕਲ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਗ੍ਰਿਫਤਾਰ ਕੀਤੇ ਗਏ ਨੌਜਵਾਨ ਕੋਲੋਂ ਪੁੱਛਗਿੱਛ ਕਰ ਰਹੀ ਹੈ।


shivani attri

Content Editor

Related News