ਕੋਟ ਫਤੂਹੀ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
Thursday, Oct 23, 2025 - 06:39 PM (IST)

ਕੋਟ ਫਤੂਹੀ (ਬਹਾਦਰ ਖਾਨ)- ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ, ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਸ ਚੌੰਕੀ ਕੋਟ ਫਤੂਹੀ ਦੇ ਇੰਚਾਰਜ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਮੰਨਣਹਾਨਾ ਲਿੰਕ ਰੋਡ (ਚੋਅ ਨਜਦੀਕ) ਤੇ ਗਸ਼ਤ ਦੌਰਾਨ ਇਕ ਨੌਜਵਾਨ ਨੇ ਪੁਲਸ ਨੂੰ ਵੇਖ ਕੇ ਇਤਰਾਜ਼ਯੋਗ ਸਾਮਾਨ ਸਰਕੰਡਿਆਂ ਵਿੱਚ ਸੁੱਟ ਦਿੱਤਾ। ਪੁਲਸ ਪਾਰਟੀ ਵੱਲੋਂ ਮੁਸਤੈਦੀ ਨਾਲ ਸਾਮਾਨ ਨੂੰ ਚੁੱਕ ਕੇ ਨੌਜਵਾਨ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਛੱਠ ਪੂਜਾ ਨੂੰ ਲੈ ਕੇ ਯਾਤਰੀਆਂ ਲਈ ਖ਼ਾਸ ਖ਼ਬਰ, ਰੇਲਵੇ ਨੇ ਲਿਆ ਵੱਡਾ ਫ਼ੈਸਲਾ
ਇਸ ਮੌਕੇ ਚੌਕੀ ਇੰਚਾਰਜ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਆਪਣਾ ਨਾਮ ਹਰਪ੍ਰੀਤ ਰਾਮ ਉਰਫ਼ ਗੋਨੀ ਪੁੱਤਰ ਸਤਪਾਲ ਰਾਮ ਵਾਸੀ ਪਿੰਡ ਬਹਿਬਲਪੁਰ ਦੱਸਿਆ। ਨੌਜਵਾਨ ਵੱਲੋਂ ਸੁੱਟੇ ਸਾਮਾਨ ਵਿੱਚ ਸਿਲਵਰ ਪੇਪਰ ਰੋਲ ਕੀਤਾ, ਪੇਪਰ ਅਤੇ ਸਪਿਰਟ ਲੱਗੀ ਹੈਰੋਇਨ, ਲਾਈਟਰ ਆਦਿ ਬਰਾਮਦ ਹੋਇਆ। ਪੁਲਸ ਚੌੰਕੀ ਕੋਟ ਫਤੂਹੀ ਵੱਲੋਂ ਉਕਤ ਨੌਜਵਾਨ ਵਿਰੁੱਧ ਐੱਨ. ਡੀ. ਪੀ. ਐੱਸ 27-61-85 ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦੋਂਕਿ ਉਹ ਨਸ਼ੇ ਦੀ ਅਲਾਮਤ ਨੂੰ ਛੱਡਣਾ ਚਹੁੰਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8