ਨਸ਼ੇ ਦਾ ਸੇਵਨ ਕਰਦਾ ਨੌਜਵਾਨ ਆਇਆ ਪੁਲਸ ਅੜਿੱਕੇ

Monday, Mar 16, 2026 - 03:42 PM (IST)

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਆਇਆ ਪੁਲਸ ਅੜਿੱਕੇ

ਬੰਗਾ (ਰਾਕੇਸ਼ ਅਰੋੜਾ)-ਥਾਣਾ ਸਿਟੀ ਬੰਗਾ ਪੁਲਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਇਕ ਲਾਈਟਰ ਅਤੇ 20 ਰੁਪਏ ਦੀ ਬਣਾਈ ਪਾਈਪ ਸਮੇਤ ਮੌਕੇ ’ਤੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੰਗਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਥਾਣਾ ਸਿਟੀ ਬੰਗਾ ਤੋਂ ਬੱਸ ਸਟੈਂਡ ਹੁੰਦੇ ਹੋਏ ਪਿੰਡ ਹਪੋਵਾਲ ਸਾਈਡ ਨੂੰ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਹ ਹਪੋਵਾਲ ਪੁਲੀ ਨੇੜੇ ਪੁੱਜੇ ਤਾਂ ਸੜਕ ਦੇ ਸੱਜੇ ਪਾਸੇ ਯਾਤਰੀਆਂ ਦੇ ਬੈਠਣ ਵਾਲੇ ਕਮਰੇ ’ਚ ਇਕ ਮੋਨਾ ਨੌਜਵਾਨ ਬੈਠਾ ਵਿਖਾਈ ਦਿੱਤਾ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਡਰੈੱਸ ਵੀ ਹੋਈ ਖ਼ਰਾਬ

ਉਹ ਲਾਈਟਰ ਨਾਲ ਅੱਗ ਬਾਲ ਕੇ ਕਿਸੇ ਚੀਜ਼ ਦਾ ਸੇਵਨ ਕਰ ਰਿਹਾ ਸੀ। ਸ਼ੱਕ ਪੈਣ ’ਤੇ ਜਦੋਂ ਗੱਡੀ ਰੋਕ ਕੇ ਦੇਖਿਆ ਤਾਂ ਉਹ ਸਿਲਵਰ ਪੰਨੀ ਅਤੇ ਪਾਈਪ ਜ਼ਰੀਏ ਹੈਰੋਇਨ ਦਾ ਧੂੰਆਂ ਸੁੰਘ ਰਿਹਾ ਸੀ। ਪੁਲਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਕਿਸ਼ਨ ਕੁਮਾਰ ਮੰਡਲ ਪੁੱਤਰ ਮਨੇਸ਼ਵਰ ਮੰਡਲ ਨਿਵਾਸੀ ਦਾਣਾ ਮੰਡੀ ਮਸੰਦਾ ਪੱਟੀ ਬੰਗਾ ਵਜੋਂ ਹੋਈ। ਇਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 26 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ ਮਿਲਦੇ CM ਮਾਨ: ਸੁਖਬੀਰ ਬਾਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News