ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ

Thursday, Nov 26, 2026 - 03:00 PM (IST)

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ

ਬੰਗਾ (ਅਰੋੜਾ)-ਥਾਣਾ ਸਦਰ ਬੰਗਾ ਪੁਲਸ ਦੁਆਰਾ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਇਕ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈਪ ਅਤੇ ਇਕ ਅੱਗ ਬਾਲਣ ਵਾਲੇ ਛੋਟੇ ਲਾਈਟਰ ਸਮੇਤ ਕਾਬੂ ਕਰ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਏ. ਐੱਸ. ਆਈ. ਜਸਕਰਨ ਸਿੰਘ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ਦੇ ਸਵਾਰ ਹੋ ਕੇ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਪਿੰਡ ਖਟਕੜ ਕਲਾਂ ਪੁੱਲ ਹੇਠਾਂ ਤੋਂ ਹੁੰਦੇ ਹੋਏ ਕਾਲੋਨੀਆਂ ਪਿੰਡ ਖਟਕੜ ਕਲਾਂ ਵੱਲ ਨੂੰ ਜਾ ਰਹੇ ਸਨ। 

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਰੇਲਵੇ ਸਟੇਸ਼ਨ ਨੇੜੇ ਪੁੱਜੀ ਤਾਂ ਰੇਲਵੇ ਲਾਈਨ ਕੋਲ ਝਾੜੀਆਂ 'ਚ ਬੈਠਾ ਇਕ ਨੌਜਵਾਨ ਹੱਥ 'ਚ ਫੜੇ ਲਾਈਟਰ ਨਾਲ ਅੱਗ ਬਾਲ ਕੇ ਚਮਕੀਲੀ ਪੰਨੀ ਤੋਂ ਕੋਈ ਪਾਈਪ ਨੁੰਮਾ ਚੀਜ਼ ਨਾਲ ਕੁਝ ਸੁੰਘਦਾ ਹੋਇਆ ਵਿਖਾਈ ਦਿੱਤਾ। ਉਕਤ ਨੌਜਵਾਨ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਕਾਹਲੀ ਨਾਲ ਆਪਣੇ ਹੱਥ ਵਿੱਚ ਫੜਿਆ ਸਾਮਾਨ ਨੇੜੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਖੜ੍ਹਾ ਹੋ ਗਿਆ, ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਜਸਕਰਨ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ। 

ਇਹ ਵੀ ਪੜ੍ਹੋ: ਗੁਰਪੁਰਬ ਮੌਕੇ ਦੇਰ ਰਾਤ ਤਕ ਸਟੰਟਬਾਜ਼ੀ ਦਾ ਜਲਵਾ! ਵੀਡੀਓ ਵਾਇਰਲ, ਨਗਰ ਕੀਰਤਨ ਦੌਰਾਨ ਵੀ ਹੁੱਲੜਬਾਜ਼ੀ

ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਕਾਬੂ ਆਏ ਨੌਜਵਾਨ ਦੀ ਪਛਾਣ ਸੁਰਜੀਤ ਰਾਮ ਉਰਫ਼ ਜੀਤਾ ਪੁੱਤਰ ਦਿਲਬਾਗ ਰਾਮ ਨਿਵਾਸੀ ਪਿੰਡ ਕਾਹਮਾ ਵਜੋਂ ਹੋਈ। ਉਨ੍ਹਾਂ ਦੱਸਿਆ ਕਾਬੂ ਆਏ ਨੌਜਵਾਨ ਨੇ ਮੰਨਿਆ ਕੀ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਸ ਸਥਾਨ 'ਤੇ ਲੁੱਕ ਕੇ ਉਹ ਨਸ਼ੇ ਦਾ ਹੀ ਸੇਵਨ ਕਰ ਰਿਹਾ ਸੀ, ਜਿਸ ਤੋਂ ਬਾਅਦ ਪੁਲਸ ਪਾਰਟੀ ਵੱਲੋਂ ਉਸ ਵੱਲੋਂ ਨੇੜੇ ਘਾਹ ਫੂਸ ਵੱਲ ਸੁੱਟੇ ਸਾਮਾਨ ਨੂੰ ਚੁੱਕ ਕੇ ਉਸ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਕਾਰੋਬਾਰੀ ਲੱਕੀ ਠਾਕੁਰ ਦੇ ਕਤਲ ਮਾਮਲੇ 3 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News