ਗਊ ਤਸਕਰੀ ਕਰਨ ਦੇ ਦੋਸ਼ ''ਚ ਇਕ ਨੌਜਵਾਨ ਗ੍ਰਿਫ਼ਤਾਰ

Friday, Dec 06, 2024 - 04:45 PM (IST)

ਗਊ ਤਸਕਰੀ ਕਰਨ ਦੇ ਦੋਸ਼ ''ਚ ਇਕ ਨੌਜਵਾਨ ਗ੍ਰਿਫ਼ਤਾਰ

ਜਲੰਧਰ (ਵਰੁਣ)- ਜਲੰਧਰ ਵਿਖੇ ਸਵਰਨ ਪਾਰਕ 'ਚ ਬਜਰੰਗ ਦਲ ਨੇ ਗਊ ਤਸਕਰੀ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਫੋਕਲ ਪੁਆਇੰਟ ਚੌਂਕੀ ਦੀ ਪੁਲਸ ਹਵਾਲੇ ਕਰ ਦਿੱਤਾ ਹੈ। ਅਭਿਮਨਿਊ ਘਈ ਨੇ ਦੱਸਿਆ ਕਿ ਉਸ ਨੇ ਕੁਝ ਦਿਨਾਂ ਤੋਂ ਉਕਤ ਮੁਲਜ਼ਮ 'ਤੇ ਨਜ਼ਰ ਰੱਖੀ ਹੋਈ ਸੀ। ਫੜੇ ਗਏ ਵਿਅਕਤੀ ਅਤੇ ਉਸ ਦੇ ਸਾਥੀ ਬੇਸਹਾਰਾ ਗਊਆਂ ਅਤੇ ਬਲਦਾਂ ਨੂੰ ਸੜਕ ਤੋਂ ਚੁੱਕ ਕੇ ਲੈ ਜਾਂਦੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੋ-ਦੋ ਕਰਕੇ ਗੁਰਦਾਸਪੁਰ ਵਿਚ ਕੱਟਣ ਲਈ ਭੇਜ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਪਹਿਲਾਂ ਘਰ ਦੇ ਬਾਹਰ 12 ਪਸ਼ੂ ਸਨ, ਹੁਣ ਸਿਰਫ਼ 6 ਹੀ ਰਹਿ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਚੰਗੀ ਖ਼ਬਰ, ਖ਼ਾਤਿਆਂ 'ਚ 1100 ਰੁਪਏ ਆਉਣ ਸਬੰਧੀ ਵੱਡੀ ਅਪਡੇਟ

ਲੋਕਾਂ ਦਾ ਦੋਸ਼ ਹੈ ਕਿ ਫੜਿਆ ਗਿਆ ਨੌਜਵਾਨ ਕਰਤਾਰਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਹੋਰ ਸਾਥੀ ਇਲਾਕੇ ਵਿੱਚ ਬਣੇ ਫਲੈਟਾਂ ਵਿੱਚ ਰਹਿੰਦੇ ਹਨ। ਏ. ਐੱਸ. ਆਈ. ਰਾਜਪਾਲ ਦਾ ਕਹਿਣਾ ਹੈ ਕਿ ਮੌਕੇ ਤੋਂ ਦੋ ਵੱਛੇ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਗੱਡੀ ਵਿੱਚ ਪਾ ਕੇ ਅੱਗੇ ਭੇਜਿਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕਤਲ, ਆਖ਼ਰੀ ਵਾਰ ਮਾਂ ਨਾਲ ਕੀਤੀ ਇਹ ਭਾਵੁਕ ਗੱਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News